ਚੰਡੀਗੜ੍ਹ : ਆਪਣੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ 'ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਸਿੱਧੂ ਨੇ ਕਿਹਾ ਹੈ ਕਿ ਜੇਕਰ ਚੰਡੀਗੜ੍ਹ ਤੋਂ ਸੀਟ ਨਹੀਂ ਮਿਲੀ ਤਾਂ ਨਵਜੋਤ ਕੌਰ ਸਿੱਧੂ ਬਠਿੰਡਾ ਜਾਂ ਆਨੰਦਪੁਰ ਸਾਹਿਬ ਤੋਂ ਵੀ ਚੋਣ ਨਹੀਂ ਲੜੇਗੀ। ਉਨ੍ਹਾਂ ਕਿਹਾ ਹੈ ਕਿ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਟੱਕਰ ਦੇਣ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਤਲਵੰਡੀ ਸਾਬੋ ਅਤੇ ਬਠਿੰਡਾ ਤੋਂ ਚੋਣਾਂ ਲੜ ਚੁੱਕੇ ਹਨ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਵਧੀਆ ਰਹੀ ਸੀ। ਅਜਿਹੇ 'ਚ ਕੈਪਟਨ ਬਠਿੰਡਾ ਤੋਂ ਵੀ ਕਾਂਗਰਸ ਦੇ ਮਜ਼ਬੂਤ ਉਮੀਦਵਾਰ ਹੋ ਸਕਦੇ ਹਨ।
ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ਨੂੰ ਢੀਂਡਸਾ ਨੇ ਸਹੀ ਕਰਾਰਿਆ
NEXT STORY