ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਅਤੇ ਧਾਕੜ ਭਾਸ਼ਣ ਦੇਣ ਵਾਲੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਪਾਰਟੀ ਨੇ ਧੱਕਾ ਕਰ ਦਿੱਤਾ ਹੈ। ਅਸਲ 'ਚ ਪਾਰਟੀ ਵਲੋਂ ਲੋਕ ਸਭਾ ਚੋਣਾਂ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਨ੍ਹਾਂ 'ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੂੰ ਪਹਿਲੇ, ਦੂਜੇ ਅਤੇ ਤੀਜੇ 'ਤੇ ਰੱਖਿਆ ਗਿਆ ਹੈ ਪਰ ਨਵਜੋਤ ਸਿੰਘ ਸਿੱਧੂ ਨੂੰ 28ਵਾਂ ਦਰਜਾ ਦੇ ਕੇ ਉਨ੍ਹਾਂ ਨੂੰ ਪਿੱਛੇ ਧੱਕ ਦਿੱਤਾ ਗਿਆ ਹੈ।
ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਪਾਰਟੀ ਨੇ ਸ਼ਮਸ਼ੇਰ ਸਿੰਘ ਦੂਲੋ ਨੂੰ ਵੀ ਸਿੱਧੂ ਤੋਂ 6 ਦਰਜੇ ਉੱਪਰ ਰੱਖਿਆ ਹੈ। ਇਹ ਵੀ ਦੱਸ ਦੇਈਏ ਕਿ ਦੂਲੋ ਨੂੰ ਇਕ ਦਿਨ ਪਹਿਲਾਂ ਹੀ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਨੇ ਅਸਤੀਫਾ ਦੇਣ ਲਈ ਕਿਹਾ ਸੀ। ਨਵਜੋਤ ਸਿੱਧੂ ਦੇ ਇੰਨਾ ਪਿੱਛੇ ਹੋਣ ਦੇ ਕਾਰਨ ਉਨ੍ਹਾਂ ਦੇ ਹਮਾਇਤੀਆਂ 'ਚ ਨਿਰਾਸ਼ਾ ਪੈਦਾ ਹੋ ਸਕਦੀ ਹੈ। ਇਸ ਦਾ ਇਕ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਚੰਡੀਗੜ੍ਹ ਤੋਂ ਟਿਕਟ ਨਾ ਮਿਲਣ ਕਾਰਨ ਸਿੱਧੂ ਪੰਜਾਬ ਕਾਂਗਰਸ ਤੋਂ ਕੁਝ ਦੂਰ ਚੱਲ ਰਹੇ ਹਨ, ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਉਨ੍ਹਾਂ ਦੇ ਮਤਭੇਦ ਹਨ।
ਸੰਤੋਸ਼ ਚੌਧਰੀ ਨੇ ਲਿਖੀ ਰਾਹੁਲ ਗਾਂਧੀ ਨੂੰ ਖੁੱਲ੍ਹੀ ਚਿੱਠੀ, ਨਹੀਂ ਲੜੇਗੀ ਹੁਣ ਚੋਣ
NEXT STORY