ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਆਮਦਨ ਟੈਕਸ ਵਿਭਾਗ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸਾਲ 2016-17 'ਚ ਨਵਜੋਤ ਸਿੱਧੂ ਦੀ ਆਮਦਨ 9 ਕਰੋੜ, 66 ਲੱਖ, 28 ਹਜ਼ਾਰ, 470 ਸੀ ਪਰ ਆਮਦਨ ਟੈਕਸ ਵਿਭਾਗ ਵੱਲੋਂ ਉਨ੍ਹਾਂ ਦੀ ਆਮਦਨ 13 ਕਰੋੜ, 19 ਲੱਖ, 66 ਹਜ਼ਾਰ, 530 ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ 'ਚ ਕਬੱਡੀ ਖਿਡਾਰੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ ਅੰਜਾਮ
ਇਸ ਮਾਮਲੇ ਨੂੰ ਲੈ ਕੇ ਵਿਭਾਗ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਰਵੀਜ਼ਨ ਨੂੰ ਵੀ ਖਾਰਜ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸਿੱਧੂ ਨੇ ਵਿਭਾਗ ਨੂੰ ਇਸ ਮਾਮਲੇ ਸਬੰਧੀ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ।
ਇਹ ਵੀ ਪੜ੍ਹੋ : ਸਪਾ ਸੈਂਟਰਾਂ ਦੀ ਆੜ 'ਚ ਚੱਲ ਰਿਹੈ ਗੰਦਾ ਧੰਦਾ, ਮਸਾਜ ਦੀ ਫ਼ੀਸ ਲੈ ਕੇ ਦਿੱਤੀ ਜਾਂਦੀ ਹੈ ਜਿਸਮ ਫਿਰੋਸ਼ੀ ਦੀ ਆਫ਼ਰ
ਹਾਲਾਂਕਿ ਅਦਾਲਤ ਨੇ ਬਿਨਾਂ ਕੋਈ ਨੋਟਿਸ ਜਾਰੀ ਕੀਤੇ ਇਸ ਮਾਮਲੇ ਦੀ ਅਗਲੀ ਸੁਣਵਾਈ 27 ਜੁਲਾਈ ਤੱਕ ਟਾਲ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਮੁੱਖ ਸਕੱਤਰ ਨੂੰ ਰਾਖਵਾਂਕਰਨ ਨੀਤੀ ’ਚ ਉਲੰਘਣਾ ਲਈ ਇਕ ਹਫ਼ਤੇ ਅੰਦਰ ਜਵਾਬ ਦਾਇਰ ਕਰਨ ਦੇ ਹੁਕਮ
NEXT STORY