ਲੁਧਿਆਣਾ (ਰਾਜ) : ਟਿੱਬਾ ਦੇ ਇਲਾਕੇ ਸੁਤੰਤਰ ਨਗਰ 'ਚ ਅਕਾਲੀਆਂ ਵੱਲੋਂ ਰੰਜਿਸ਼ਨ ਕੁੱਟਮਾਰ ਕਰਕੇ ਕਾਂਗਰਸ ਦੇ ਵਾਰਡ ਪ੍ਰਧਾਨ ਮੰਗਤ ਰਾਏ ਦਾ ਕਤਲ ਕਰ ਦਿੱਤਾ ਗਿਆ। ਸੋਮਵਾਰ ਨੂੰ ਪੀੜਤ ਪਰਿਵਾਰ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਹੌਂਸਲਾ ਦਿੱਤਾ ਅਤੇ ਕਮਿਸ਼ਨਰੇਟ ਪੁਲਸ ਨੂੰ 48 ਘੰਟੇ ਦਾ ਸਮਾਂ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਜੇਕਰ ਪੁਲਸ ਨੇ ਦੋਸ਼ੀ ਨਹੀਂ ਫੜ੍ਹੇ ਤਾਂ ਉਹ ਪੁਲਸ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਨਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ 'ਚ ਕਾਂਗਰਸੀ ਆਗੂ ਦਾ ਬੇਰਹਿਮੀ ਨਾਲ ਕਤਲ, ਅਕਾਲੀ ਆਗੂ 'ਤੇ ਲੱਗੇ ਦੋਸ਼
ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਘੇਰੇ 'ਚ ਲੈਂਦੇ ਹੋਏ ਕਿਹਾ ਕਿ ਪੰਜਾਬ ਦਾ ਲਾਅ ਐਂਡ ਆਰਡਰ ਖ਼ਰਾਬ ਹੋ ਚੁੱਕਾ ਹੈ ਪਰ ਸਰਕਾਰ ਅਤੇ ਪੁਲਸ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀ ਫੜ੍ਹੇ ਨਹੀਂ ਜਾਣਗੇ, ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਸਾਬਕਾ ਵਿਧਾਇਕ ਸੰਜੇ ਤਲਵਾੜ, ਸਾਬਕਾ ਵਿਧਾਇਕ ਰਾਕੇਸ਼ ਪਾਂਡੇ, ਸਾਬਕਾ ਲੁਧਿਆਣਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ : ਸੁਨਾਮ ਦੇ ਨੌਜਵਾਨ ਨੇ ਨਸ਼ਾ ਛੱਡਣ ਦੀ ਠਾਣੀ ਤਾਂ ਉਲਟ ਪੈ ਗਈ ਸਾਰੀ ਕਹਾਣੀ, ਮਾਂ ਨੇ ਬਿਆਨ ਕੀਤਾ ਦਰਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ’ਚ ਵਧੀ ਬਿਜਲੀ ਦੀ ਮੰਗ, ਪਾਵਰਕਾਮ ਨੇ ਅਣ-ਐਲਾਨੇ ਕੱਟ ਲਗਾ ਕੇ ਸਾਂਭੇ ਹਾਲਾਤ
NEXT STORY