ਪਟਿਆਲਾ (ਬਲਜਿੰਦਰ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਮ੍ਰਿਤਕ ਧਰਮਿੰਦਰ ਸਿੰਘ ਉਰਫ਼ ਭਿੰਦਾ ਦੇ ਘਰ ਪੁੱਜੇ ਹਨ। ਇਸ ਮੌਕੇ ਉਨ੍ਹਾਂ ਜਿੱਥੇ ਮ੍ਰਿਤਕ ਧਰਮਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ, ਉੱਥੇ ਇਹ ਵੀ ਕਿਹਾ ਕਿ ਜਿਸ ਦਿਨ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣੀ ਹੈ, ਉਸ ਦਿਨ ਤੋਂ ਗੁੰਡਾਗਰਦੀ ਸੜਕਾਂ 'ਤੇ ਖੁੱਲ੍ਹੇਆਮ ਹੋ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ 2 ਨੌਜਵਾਨਾਂ ਦੀ ਸ਼ਰਮਨਾਕ ਵਾਰਦਾਤ, ਹੋਟਲ 'ਚ ਲਿਜਾ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਉਨ੍ਹਾਂ ਕਿਹਾ ਕਿ 12 ਘੰਟਿਆਂ ਵਿੱਚ ਇਕੱਲੇ ਪਟਿਆਲਾ ਵਿਚ 2 ਕਤਲ ਹੋ ਚੁੱਕੇ ਹਨ। ਇਕ ਕਤਲ 2 ਦਿਨ ਪਹਿਲਾਂ ਵੀ ਹੋ ਚੁੱਕਿਆ ਹੈ। ਪੰਜਾਬ ਕਾਂਗਰਸ ਪੰਜਾਬ ਵਿਚ ਇਸ ਤਰ੍ਹਾਂ ਦੀ ਕਤਲੋਗ਼ਾਰਤ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਕਾਂਗਰਸ ਪ੍ਰਧਾਨਗੀ 'ਤੇ ਫਿਰ ਦਾਅਵਾ ਠੋਕ ਰਹੇ 'ਨਵਜੋਤ ਸਿੱਧੂ', ਖੇਮੇ ਨੂੰ ਇੱਕਜੁਟ ਕਰਨ 'ਚ ਲੱਗੇ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਪੰਜਾਬ ਕਾਂਗਰਸ ਦੇ ਬੁਲਾਰੇ ਗੌਰਵ ਸੰਧੂ ਅਤੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਵੀ ਸਨ। ਮ੍ਰਿਤਕ ਧਰਮਿੰਦਰ ਸਿੰਘ ਉਰਫ਼ ਭਿੰਦਾ ਦਾ ਪਿੰਡ ਦੌਣ ਕਲਾਂ ਹੈ, ਜੋ ਪਟਿਆਲਾ ਤੋਂ ਕੁੱਝ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਦੱਸਣਯੋਗ ਹੈ ਕਿ ਨਕਾਬਪੋਸ਼ ਨੌਜਵਾਨਾਂ ਵੱਲੋਂ ਧਰਮਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਲੁਟੇਰੇ ਨਕਦੀ ਤੇ ਮੋਟਰਸਾਈਕਲ ਖੋਹ ਹੋਏ ਫ਼ਰਾਰ
NEXT STORY