ਲੁਧਿਆਣਾ(ਪਾਲੀ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਇਮਾਨਦਾਰ ਆਗੂ ਹਨ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵਿਚ ਬੈਠੇ ਕੁਝ ਬੇਈਮਾਨਾਂ ਦੀ ਸਾਜਿਸ਼ ਦਾ ਸ਼ਿਕਾਰ ਹੋ ਗਏ ਹਨ। ਦੂਜੇ ਪਾਸੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਪਾਕ ਸਾਫ ਸਨ ਤੇ ਇਸ ਗੱਲ 'ਤੇ ਗਿੱਲ ਕਮਿਸ਼ਨ ਨੇ ਵੀ ਰਿਪੋਰਟ ਦੇ ਦਿੱਤੀ ਹੈ। ਹੁਣ ਪੰਜਾਬ ਸਰਕਾਰ ਖਹਿਰਾ ਤੇ ਉਨ੍ਹਾਂ ਦੇ ਹਮਾਇਤੀਆਂ ਖਿਲਾਫ 17 ਮਾਮਲੇ ਦਰਜ ਕਰਨ ਵਾਲੇ ਪੁਲਸ ਅਧਿਕਾਰੀਆਂ ਖਿਲਾਫ ਕਾਰਵਾਈ ਕਰੇ। ਇਨ੍ਹਾਂ ਵਿਚਾਰਾਂ ਦੀ ਪ੍ਰਗਟਾਵਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਵਿਧਾਇਕ ਬੈਂਸ ਨੇ ਕਿਹਾ ਕਿ ਇਮਾਨਦਾਰ ਆਗੂ ਲਈ ਉਸ ਵੇਲੇ ਕੰਮ ਕਰਨਾ ਹੋਰ ਵੀ ਔਖਾ ਹੋ ਜਾਂਦਾ ਹੈ, ਜਦੋਂ ਸਰਕਾਰ ਵਿਚ ਹੀ ਇਕ ਅਜਿਹਾ ਗੁੱਟ ਹੋਵੇ ਜੋ ਬੇਈਮਾਨੀ ਦੇ ਰਾਹ ਤੁਰ ਰਿਹਾ ਹੋਵੇ। ਉਨ੍ਹਾ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੂਠੇ ਮਾਮਲੇ ਦਰਜ ਕਰਨ ਵਾਲੇ ਪੁਲਸ ਅਧਿਕਾਰੀਆਂ ਖਿਲਾਫ ਮਾਮਲੇ ਦਰਜ ਕੀਤੇ ਜਾਣ ਅਤੇ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ।
ਦੁਬਈ ਅਤੇ ਸਾਊਦੀ ਅਰਬ 'ਚ ਫਸੇ 31 ਭਾਰਤੀ ਨੌਜਵਾਨ
NEXT STORY