ਚੰਡੀਗੜ੍ਹ : ਪਾਕਿਸਤਾਨ 'ਚ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਖਾਲਿਸਤਾਨ ਸਮਰਥਕ ਨਾਲ ਤਸਵੀਰਾਂ ਵਾਇਰਲ ਹੋਣ 'ਤੇ ਅਕਾਲੀ ਦਲ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਆੜੇ ਹੱਥੀਂ ਲਿਆ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਨਹੀਂ ਹੈ, ਜੋ ਕਿ ਦੇਸ਼ ਲਈ ਖਤਰਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹੋਣ ਦੇ ਨਾਤੇ ਨਵਜੋਤ ਸਿੱਧੂ ਨੂੰ ਅਜਿਹੀਆਂ ਗੱਲਾਂ ਸ਼ੋਭਾ ਨਹੀਂ ਦਿੰਦੀਆਂ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਦੱਸਣ ਕਿ ਉਨ੍ਹਾਂ ਲਈ ਦੇਸ਼ ਜ਼ਰੂਰੀ ਹੈ ਜਾਂ ਕੁਝ ਹੋਰ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਤਾਂ ਹਰ ਚੀਜ਼ ਲਾਫਟਰ ਚੈਲੇਂਜ ਹੀ ਲੱਗਦੀ ਹੈ। ਇਸ ਮੌਕੇ ਲੌਂਗੋਵਾਲ ਨਾਲ ਗੋਪਾਲ ਚਾਵਲਾ ਦੀ ਤਸਵੀਰ 'ਤੇ ਸੁਖਬੀਰ ਬਾਦਲ ਨੇ ਗੋਲਮੋਲ ਜਵਾਬ ਦੇ ਦਿੱਤਾ।
ਅਬੋਹਰ ਦੇ ਚੌਕਾਂ ’ਚ ਲੱਗੇ ਅੱਤਵਾਦੀ ਜਾਕਿਰ ਮੂਸਾ ਦੇ ਪੋਸਟਰ
NEXT STORY