ਚੰਡੀਗੜ੍ਹ (ਰਮਨਦੀਪ ਸੋਢੀ) — ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਤੀਜੇ ਦਿਨ ਵੀ ਵਿਰੋਧੀ ਧਿਰਾਂ ਵਲੋਂ ਹੰਗਾਮਾ ਸਿਖਰ 'ਤੇ ਰਿਹਾ। ਸੈਸ਼ਨ ਦੇ ਮੁਅੱਤਲ ਹੋਣ ਦੇ ਬਾਅਦ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਂਝੇ ਰੂਪ 'ਚ ਪ੍ਰੈੱਸ ਕਾਨਫਰੰਸ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਅਕਾਲੀਆਂ 'ਤੇ ਜੰਮ ਕੇ ਭੜਾਸ ਕੱਢੀ। ਸਿੱਧੂ ਨੇ ਜਿਥੇ ਬਾਦਲਾਂ ਦੀਆਂ ਬੱਸਾਂ 'ਤੇ ਤਿੱਖੇ ਹਮਲੇ ਕੀਤੇ, ਉਥੇ ਹੀ ਸੁਖਬੀਰ ਬਾਦਲ ਦੀ ਪਾਣੀ ਵਾਲੀ ਬੱਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਪਾਣੀ 'ਚ ਬੱਸ ਚਲਾਉਣ ਲਈ ਜਦੋਂ ਰੋਪੜ ਤੋਂ ਪਾਣੀ ਛੱਡਿਆ ਗਿਆ ਤਾਂ ਉਸ ਸਮੇਂ ਇਹ ਨਹੀਂ ਪਤਾ ਕਿ ਕਿੰਨੇ ਕਿਸਾਨਾਂ ਦੀਆਂ ਫਸਲਾਂ ਡੁੱਬ ਗਈਆਂ।
ਕਾਂਗਰਸ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੂੰ ਆਏ ਅਜੇ 3 ਮਹੀਨੇ ਹੋਏ ਹਨ ਤੇ ਅਕਾਲੀ ਦਲ ਸਵਾਲ ਉਠਾ ਰਿਹਾ ਹੈ। ਇਸ ਤੋਂ ਪਹਿਲਾਂ ਜਦ ਉਨ੍ਹਾਂ ਦੀ ਸਰਕਾਰ ਸੀ ਤਾਂ ਉਨ੍ਹਾਂ ਨੇ ਕਿਸਾਨਾਂ ਲਈ ਕੀ ਕੀਤਾ? ਸਿੱਧੂ ਨੇ ਦੋਸ਼ ਲਗਾਉਂਦੇ ਕਿਹਾ ਕਿ ਬਾਦਲਾਂ ਨੇ 10 ਸਾਲ ਦੇ ਕਾਰਜਕਾਲ 'ਚ ਸਿਰਫ ਆਪਣੇ ਘਰ ਨੂੰ ਹੀ ਭਰਿਆ ਹੈ।
ਨਵਜੋਤ ਸਿੱਧੂ ਨੇ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਸਿਰਫ ਪੰਜਾਬ ਲਈ ਸਿਆਸਤ 'ਚ ਆਇਆ ਹਾਂ ਤੇ ਪੰਜਾਬ ਦੇ ਖਿਲਾਫ ਕੁਝ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਗੈਂਗਸਟਰ ਅਰਜੁਨ ਸਿੰਘ ਦੋ ਦਿਨਾ ਪੁਲਸ ਰਿਮਾਂਡ 'ਤੇ, ਪਹਿਲਾਂ ਵੀ ਪੁਲਸ ਨੂੰ ਦੇ ਗਿਆ ਸੀ ਝਕਾਨੀ
NEXT STORY