ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਿੱਤੀ ਗਈ ਚੁਣੌਤੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਇਕ ਹੋਰ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਪੋਸਟਰ ਵੀ ਜਾਰੀ ਕਰਕੇ ਦਿੱਤੀ ਹੈ ਦਰਅਸਲ ਨਵਜੋਤ ਸਿੰਘ ਸਿੱਧੂ ਹੁਣ ਚੌਥੀ ਰੈਲੀ ਮੋਗਾ ਵਿੱਚ ਕਰਨ ਜਾ ਰਹੇ ਹਨ। 21 ਜਨਵਰੀ ਨੂੰ ਮੋਗਾ ਦੇ ਨਿਹਾਲ ਸਿੰਘਵਾਲਾ 'ਚ ਪ੍ਰਾਈਮ ਫਾਰਮ ਬੁੱਘੀਪੁਰਾ ਬਾਈਪਾਸ ਨੇੜੇ ਸਵੇਰੇ 11 ਵਜੇ ਲੋਕ ਮਿਲਣੀ ਕਰਨ ਜਾ ਰਹੀ ਹਨ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਹੁਸ਼ਿਆਰਪੁਰ ਵਿੱਚ ਰੈਲੀ ਕੀਤੀ ਸੀ। ਉਦੋਂ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਲੀਡਰਸ਼ਿਪ ਦੀ ਚੰਡੀਗੜ੍ਹ ਵਿਚ ਮੀਟਿੰਗ ਸੱਦੀ ਸੀ ਪਰ ਸਿੱਧੂ ਮੀਟਿੰਗ ਦੀ ਥਾਂ ਰੈਲੀ ਕਰਨ ਚਲੇ ਗਏ ਸਨ।
ਨਵਜੋਤ ਸਿੱਧੂ ਦੀ ਇਹ ਰੈਲੀ ਵੀ ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ ਦੇ ਬੈਨਰ ਹੇਠ ਹੋਣ ਜਾ ਰਹੀ ਹੈ। ਰੈਲੀ ਲਈ ਜਾਰੀ ਕੀਤੇ ਗਏ ਪੋਸਟਰ ਵਿੱਚ ਪਾਰਟੀ ਹਾਈਕਮਾਂਡ ਦੀਆਂ ਤਸਵੀਰਾਂ ਤੋਂ ਇਲਾਵਾ ਪਾਰਟੀ ਇੰਚਾਰਜ ਦੇਵੇਂਦਰ ਯਾਦਵ, ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਤਸਵੀਰਾਂ ਨੂੰ ਵੀ ਥਾਂ ਦਿੱਤੀ ਗਈ ਹੈ। ਸਿੱਧੂ ਦੇ ਪੋਸਟਰ 'ਚ ਰਾਜਾ ਵੜਿੰਗ ਤਾਂ ਮੌਜੂਦ ਹਨ ਰੈਲੀ ਵਿੱਚ ਨਹੀਂ ਪਹੁੰਚ ਰਹੇ। ਹਾਲਾਂਕਿ ਨਵਜੋਤ ਸਿੱਧੂ ਪਹਿਲੇ ਦਿਨ ਤੋਂ ਹੀ ਕਹਿ ਰਹੇ ਹਨ ਕਿ ਉਹ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ। ਉਹ ਹਰ ਉਸ ਥਾਂ 'ਤੇ ਜਾਣਗੇ, ਜਿੱਥੇ ਪਾਰਟੀ ਵਰਕਰ ਪ੍ਰੋਗਰਾਮ ਕਰਨਗੇ। ਭਾਵੇਂ ਉੱਥੇ ਸਿਰਫ਼ 100 ਲੋਕ ਹੀ ਇਕੱਠੇ ਹੋਣ।
ਇਹ ਵੀ ਪੜ੍ਹੋ : ਮਾਨਸਾ 'ਚ ਵੱਡੀ ਵਾਰਦਾਤ, ਦਿਓਰ-ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਇਥੇ ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਲਾਈਨ ਤੋਂ ਵੱਖ ਚੱਲ ਕੇ ਆਪਣੇ ਪੱਧਰ 'ਤੇ ਤਿੰਨ ਰੈਲੀਆਂ ਕਰਕੇ ਸਬੰਧੀ ਨਵਜੋਤ ਸਿੰਘ ਸਿੱਧੂ ਤੋਂ ਹੁਣ ਜਵਾਬਦੇਹੀ ਤੈਅ ਹੋ ਸਕਦੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਨਵਜੋਤ ਸਿੱਧੂ ਨੂੰ ਤਲਬ ਕਰ ਲਿਆ ਹੈ। ਬੀਤੇ ਦਿਨ ਵੀ ਦੇਵੇਂਦਰ ਯਾਦਵ ਨੇ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾਰੀ ਰਹੀ ਹੈ, ਉਨ੍ਹਾਂ ਤੋਂ ਇਸ ਦਾ ਜਵਾਬ ਲਿਆ ਜਾਵੇਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀਆਂ ਰੈਲੀਆਂ 'ਤੇ ਰਾਜਾ ਵੜਿੰਗ ਦੀ ਖੁੱਲ੍ਹ ਕੇ ਨਾਰਾਜ਼ਗੀ ਆਈ ਬਾਹਰ, ਦਿੱਤੀ ਖੁੱਲ੍ਹੀ ਚੁਣੌਤੀ
ਮਹਿਰਾਜ ਰੈਲੀ ਤੋਂ ਹੋਈ ਸੀ ਸਿੱਧੂ ਦੀਆਂ ਰੈਲੀਆਂ ਦੀ ਸ਼ੁਰੂਆਤ
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਸੰਗਠਨ ਤੋਂ ਵੱਖ ਹੋ ਕੇ ਚੱਲ ਰਹੇ ਨਵਜੋਤ ਸਿੱਧੂ ਨੇ ਆਪਣੀ ਪਹਿਲੀ ਰੈਲੀ ਬਠਿੰਡਾ ਦੇ ਮਹਿਰਾਜ ਵਿੱਚ ਕੀਤੀ। ਸਿੱਧੂ ਵੱਲੋਂ ਕੀਤੀ ਗਈ ਪਹਿਲੀ ਰੈਲੀ ਤੋਂ ਬਾਅਦ ਜਦੋਂ ਪ੍ਰਤਾਪ ਬਾਜਵਾ ਲੁਧਿਆਣਾ ਦੇ ਖੰਨਾ ਪਹੁੰਚੇ ਸਨ ਤਾਂ ਉਨ੍ਹਾਂ ਨੇ ਸਿੱਧੂ ਨੂੰ ਠੋਕਵੀਂ ਸਲਾਹ ਦਿੰਦੇ ਹੋਏ ਕਿਹਾ ਸੀ ਕਿ ਉਹ ਆਪਣਾ ਵੱਖਰਾ ਅਖਾੜਾ ਨਾ ਲਗਾਉਣ। ਇਹ ਚੰਗਾ ਨਹੀਂ ਹੈ। ਸਿੱਧੂ ਨੂੰ ਪਾਰਟੀ ਨਾਲ ਚੱਲਣਾ ਚਾਹੀਦਾ ਹੈ। ਪਾਰਟੀ ਸਟੇਜ ‘ਤੇ ਆਓ। ਉਨ੍ਹਾਂ ਇਹ ਵੀ ਕਿਹਾ ਸੀ ਕਿ ਸਿੱਧੂ ਦੇ ਸਿਰ ‘ਤੇ ਹੋਣ ਨਾਲ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਆਪਣੀਆਂ ਸੀਟਾਂ 78 ਤੋਂ ਘਟਾ ਕੇ 18 ਕਰ ਦਿੱਤੀਆਂ ਸਨ। ਇਸ ਤੋਂ ਬਾਅਦ ਸਿੱਧੂ ਅਤੇ ਕਾਂਗਰਸ ਦੇ ਖੇਮੇ ਆਹਮੋ-ਸਾਹਮਣੇ ਆ ਗਏ। ਇਥੋਂ ਤੱਕ ਕਿ ਸਿੱਧੂ ਨੂੰ ਪਾਰਟੀ ਵਿੱਚੋਂ ਕੱਢਣ ਦੀ ਗੱਲ ਵੀ ਚੱਲ ਰਹੀ ਸੀ। ਇਸ ਤੋਂ ਬਾਅਦ ਉਨ੍ਹਾਂ ਹੁਸ਼ਿਆਰਪੁਰ ‘ਚ ਰੈਲੀ ਕੀਤੀ। ਜਿੱਥੇ ਉਨ੍ਹਾਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ‘ਤੇ ਸਵਾਲ ਖੜ੍ਹੇ ਕੀਤੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
NEXT STORY