ਚੰਡੀਗੜ੍ਹ (ਵੈੱਬ ਡੈਸਕ) - ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਤੋਂ ਲਪੇਟੇ ’ਚ ਲੈ ਲਿਆ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦੇ ਹੋਏ ਕੇਜਰੀਵਾਲ ਨੂੰ ਖੁੱਲ੍ਹੀ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ। ਜੇਕਰ ਉਹ ਬਹਿਸ ਵਿਚ ਹਾਰ ਗਏ ਤਾਂ ਉਹ ਸਿਆਸਤ ਛੱਡ ਦੇਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਇੰਨੀ ਜਲਦੀ ਤਾਂ ਗਿਰਗਿਟ ਵੀ ਰੰਗ ਨਹੀਂ ਬਦਲਦਾ ਜਿੰਨੀ ਜਲਦੀ ਕੇਜਰੀਵਾਲ ਨੇ ਬਦਲਿਆ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਕੇਜਰੀਵਾਲ ਨੂੰ ਕਿਹਾ ਕਿ ‘‘ਅਰਵਿੰਦ ਕੇਜਰੀਵਾਲ, ਭਗਵੰਤ ਉਹ ਮੁੱਖ ਮੰਤਰੀ ਨਹੀਂ ਹੈ, ਜੋ ਬਾਦਲਾਂ ਦੇ ਦਾਗੀ ਵਿਧਾਇਕ ਦੀਪ ਮਲਹੋਤਰਾ ਨਾਲ ਮਿਲ ਕੇ ਸ਼ਰਾਬ ਮਾਫੀਆ ਚਲਾ ਰਿਹਾ ਹੈ... ਨਾ ਹੀ ਦਿੱਲੀ ਵਿੱਚ ਕਾਲੇ ਖੇਤੀ ਕਾਨੂੰਨ ਉਸ ਵੱਲੋਂ ਨੋਟੀਫਾਈ ਕੀਤੇ ਗਏ ਹਨ !! ਦਿੱਲੀ ਹਵਾਈ ਅੱਡੇ ਨੂੰ ਜਾਂਦੇ ਲਾਹੇਵੰਦ ਸੜਕੀ ਮਾਰਗ ਉੱਪਰ ਬਾਦਲਾਂ ਦੀਆਂ ਬੱਸਾਂ ਚੱਲਣ ਦੀ ਇਜ਼ਾਜਤ ਕੌਣ ਦੇ ਰਿਹਾ ਹੈ ? ਆਓ ਸ੍ਰੀਮਾਨ ਪਾਖੰਡੀ ਜੀ ਮੇਰੇ ਨਾਲ ਬਹਿਸ ਕਰੋ !!’’
ਪੜ੍ਹੋ ਇਹ ਵੀ ਖ਼ਬਰ - ਬਟਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਦੇ ਜਾਗਣ ’ਤੇ ਮੁਲਜ਼ਮ ਫਰਾਰ
ਨੋਟ - ਨਵਜੋਤ ਸਿੱਧੂ ਦੀ ਕੇਜਰੀਵਾਲ ਨੂੰ ਦਿੱਤੀ ਬਹਿਸ ਕਰਨ ਦੀ ਚੁਣੌਤੀ ਬਾਰੇ ਤੁਸੀਂ ਕਹੋਗੇ
ਪੰਜਾਬ ਦੇ ਮੌਜੂਦਾ ਹਾਲਾਤ ਤੇ ਬੇਅਦਬੀ ਮੁੱਦੇ ਸਬੰਧੀ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਬੈਠਕ
NEXT STORY