ਨਵੀਂ ਦਿੱਲੀ\ਚੰਡੀਗੜ੍ਹ : ਪੰਜਾਬ ਵਿਚ ਚੌਥਾ ਫਰੰਟ ਬਣਾਉਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਟੀਮ ਆਵਾਜ਼-ਏ-ਪੰਜਾਬ ਨਾਲ ਮੀਟਿੰਗ ਕੀਤੀ ਹੈ। ਇਹ ਮੀਟਿੰਗ ਦਿੱਲੀ ਵਿਚ ਹੋਈ ਦੱਸੀ ਜਾ ਰਹੀ ਹੈ। ਇਸ ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ, ਟੀਮ ਇਨਸਾਫ ਦੇ ਮੈਂਬਰ ਅਤੇ ਲੁਧਿਆਣਾ ਤੋਂ ਆਜ਼ਾਦ ਵਿਧਾਇਕ ਬੈਂਸ ਭਰਾਵਾਂ ਤੋਂ ਇਲਾਵਾ ਸਾਬਕਾ ਹਾਕੀ ਖਿਡਾਰੀ ਪਰਗਟ ਸਿੰਘ ਸ਼ਾਮਲ ਸਨ। ਇਸ ਮੀਟਿੰਗ ਨੂੰ ਆਵਾਜ਼-ਏ-ਪੰਜਾਬ ਦੀ ਭਵਿੱਖ ਦੀ ਰਣਨੀਤੀ ਉਲੀਕਣ ਵਜੋਂ ਵੀ ਦੇਖਿਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਵਲੋਂ ਪਾਰਟੀ ਨਾ ਬਣਾ ਕੇ ਸਿਰਫ ਫਰੰਟ ਬਣਾਉਣ ਦਾ ਬਿਆਨ ਦਿੱਤਾ ਗਿਆ ਸੀ। ਨਵਜੋਤ ਸਿੱਧੂ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦਾ ਫਰੰਟ ਅਕਾਲੀ ਦਲ ਨੂੰ ਛੱਡ ਕੇ ਕਿਸੇ ਪਾਰਟੀ ਨਾਲ ਗਠਜੋੜ ਕਰ ਸਕਦਾ ਹੈ। ਨਵਜੋਤ ਸਿੱਧੂ ਨੇ ਇਹ ਵੀ ਕਿਹਾ ਸੀ ਕਿ ਹੁਣ ਚੋਣਾਂ ਸਿਰਫ ਕੁਝ ਮਹੀਨੇ ਹੀ ਰਹਿ ਗਏ ਹਨ ਜਿਸ ਕਰਕੇ ਉਹ ਨਵੀਂ ਪਾਰਟੀ ਨਾਲ ਚੋਣ ਮੈਦਾਨ ਵਿਚ ਨਹੀਂ ਉਤਰ ਸਕਦੇ ਇਸ ਲਈ ਉਹ ਆਪਣੇ ਫਰੰਟ ਨਾਲ ਉਸ ਪਾਰਟੀ ਨਾਲ ਗਠਜੋੜ ਕਰਨਗੇ ਜਿਹੜੀ ਪੰਜਾਬ ਦਾ ਭਲਾ ਚਾਹੁੰਦੀ ਹੋਵੇਗੀ।
ਕੈਪਟਨ ਮੇਰੇ ਤੋਂ ਦਸ ਸਾਲ ਵੱਡੇ, ਛੱਡਣ ਸਿਆਸਤ : ਦੂਲੋ
NEXT STORY