ਚੰਡੀਗੜ੍ਹ (ਹਾਂਡਾ) : ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ 'ਚ ਕਟੌਤੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਵੀਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਖ਼ੁਫ਼ੀਆ ਏਜੰਸੀਆਂ ਅਤੇ ਇੰਟੈਲੀਜੈਂਸ ਬਿਊਰੋ ਨੇ ਅਦਾਲਤ 'ਚ ਸੀਲਬੰਦ ਰਿਪੋਰਟ ਪੇਸ਼ ਕੀਤੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਆਉਣ ਵਾਲੇ ਸੋਮਵਾਰ ਨੂੰ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਦੋਂ ਛੱਤਾਂ 'ਤੇ ਖੜਾਕਾ ਸੁਣ ਅੱਧੀ ਰਾਤ ਨੂੰ ਘਰਾਂ ਤੋਂ ਬਾਹਰ ਭੱਜੇ ਲੋਕ...
ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨੀਂ ਹੋਈ ਸੁਣਵਾਈ ਵਿੱਚ ਪੰਜਾਬ ਸਰਕਾਰ ਸਟੇਟਸ ਰਿਪੋਰਟ ਪੇਸ਼ ਨਹੀਂ ਕਰ ਸਕੀ ਸੀ। ਉਨ੍ਹਾਂ ਇਸ ਦੇ ਪਿੱਛੇ ਦਾ ਕਾਰਨ ਕੇਂਦਰੀ ਏਜੰਸੀਆਂ ਵੱਲੋਂ ਜਵਾਬ ਨਾ ਆਉਣਾ ਦੱਸਿਆ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਨਵਜੋਤ ਸਿੱਧੂ ਨੇ ਪਟਿਆਲਾ 'ਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਨੌਕਰ ਨੇ ਘਰ ਦੀ ਛੱਤ 'ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਖਿਆ ਸੀ।
ਇਹ ਵੀ ਪੜ੍ਹੋ : ਦੇਖਦੇ ਹੀ ਦੇਖਦੇ ਅੱਗ ਦੇ ਭਾਂਬੜਾਂ ਨੇ ਘੇਰ ਲਈ ਇਮਾਰਤ, ਜਾਨ ਬਚਾਉਣ ਲਈ ਨੌਜਵਾਨ ਨੇ ਮਾਰ ਦਿੱਤੀ ਛਾਲ (ਤਸਵੀਰਾਂ)
ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨ ਦਾ ਖ਼ਤਰਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਿ ਰੋਡਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਹਾਲ ਹੀ 'ਚ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਹਨ। ਇਸ ਤੋਂ ਬਾਅਦ ਹੀ 'ਆਪ' ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤੀ ਸੀ। ਇਸ ਤੋਂ ਬਾਅਦ ਆਪਣੀ ਪਟੀਸ਼ਨ 'ਚ ਨਵਜੋਤ ਸਿੱਧੂ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਤੇਜ਼ ਹਨੇਰੀ ਤੇ ਝੱਖੜ ਨੇ ਨਾਭਾ 'ਚ ਕੀਤਾ ਭਾਰੀ ਨੁਕਸਾਨ, ਤਸਵੀਰਾਂ 'ਚ ਦੇਖੋ ਖੌਫ਼ਨਾਕ ਮੰਜ਼ਰ
NEXT STORY