ਜਲੰਧਰ/ਖੰਨਾ— ਸੂਬਾ ਪ੍ਰਧਾਨਗੀ ਦਾ ਰਸਮੀ ਐਲਾਨ ਹੋਣ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਮੰਤਰੀਆਂ ਸਮੇਤ ਵਿਧਾਇਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਟਿਆਲਾ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਖੰਨਾ ਵਿਖੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਪਾਇਲ ਹਲਕੇ ਤੋਂ ਵਿਧਾਇਕ ਲਖਵਿੰਦਰ ਸਿੰਘ ਲੱਖਾ ਵੀ ਮੌਜੂਦ ਸਨ।
ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ 10 ਵਿਧਾਇਕਾਂ ਦਾ ਬਿਆਨ, ਹਾਈਕਮਾਨ ਅੱਗੇ ਰੱਖੀ ਇਹ ਮੰਗ
ਇਥੇ ਦੱਸ ਦੇਈਏ ਕਿ ਖੰਨਾ ਤੋਂ ਪਹਿਲਾਂ ਅੱਜ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਵਿਚ ਪਹਿਲਾ ਛੱਕਾ ਦਿੱਤਾ। ਸਿੱਧੂ ਨੇ ਅੱਜ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਰਿਹਾਇਸ਼ ’ਤੇ ਸ਼ਕਤੀ ਪ੍ਰਦਰਸ਼ਨ ਕੀਤਾ, ਜਿੱਥੇ ਸੈਂਕੜੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਉਥੇ ਉਨ੍ਹਾਂ ਨੇ ਕੈਬਨਿਟ ਮੰਤਰੀ ਰੰਧਾਵਾ ਸਮੇਤ ਅੱਧਾ ਦਰਜਨ ਵਿਧਾਇਕਾਂ ਨਾਲ ਡੇਢ ਘੰਟਾ ਲੰਮੀ ਮੀਟਿੰਗ ਕੀਤੀ, ਜਿਸ ਦੀ ਸਾਰਾ ਦਿਨ ਪਟਿਆਲਾ ਵਿਚ ਵੱਡੀ ਚਰਚਾ ਰਹੀ।
ਇਹ ਵੀ ਪੜ੍ਹੋ: ਵੱਡੇ-ਵੱਡੇ ਪੰਡਿਤਾਂ ਨੂੰ ਮਾਤ ਪਾਉਂਦੈ ਗੋਰਾਇਆ ਦਾ ਇਹ 7 ਸਾਲ ਦਾ ਬੱਚਾ, ਮੰਤਰ ਸੁਣ ਹੋ ਜਾਵੋਗੇ ‘ਮੰਤਰ ਮੁਗਧ’
ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਵੀ ਨਵਜੋਤ ਸਿੱਧੂ ਵਲੋਂ ਕਈ ਮੰਤਰੀਆਂ ਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਗਈ। ਸ਼ਨੀਵਾਰ ਸਵੇਰੇ ਸਿੱਧੂ ਸਭ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੇ ਜਿੱਥੇ ਉਨ੍ਹਾਂ ਪੱਤਰਕਾਰਾਂ ਸਾਹਮਣੇ ਜਾਖੜ ਨੂੰ ਜੱਫ਼ੀ ਪਾ ਕੇ ਏਕੇ ਦਾ ਸਬੂਤ ਦਿੱਤਾ। ਜਾਖੜ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੱਧੂ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਪਹੁੰਚੇ, ਉਪਰੰਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨਾਲ ਵੀ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ: ਪੰਜਾਬ ਮੰਤਰੀ ਮੰਡਲ 'ਚ 20 ਨੂੰ ਫੇਰਬਦਲ ਦੀ ਸੰਭਾਵਨਾ, ਕੈਪਟਨ ਆਪਣੀ ਇੱਛਾ ਮੁਤਾਬਕ ਕੈਬਨਿਟ ਨੂੰ ਦੇਣਗੇ ਨਵਾਂ ਰੂਪ
ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੰਘ ਸਿੱਧੂ, ਲਾਲ ਸਿੰਘ ਨਾਲ ਸਿੱਧੂ ਵਲੋਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਰਾਜਾ ਵੜਿੰਗ, ਦਵਿੰਦਰ ਸਿੰਘ ਘੁਬਾਇਆ, ਬਰਿੰਦਰ ਪਾਹੜਾ, ਦਰਸ਼ਨ ਸਿੰਘ ਬਰਾੜ, ਰਾਜਿੰਦਰ ਸਿੰਘ ਕਾਕਾ, ਪ੍ਰੀਤਮ ਕੋਟਭਾਈ ਅਤੇ ਕੁਲਬੀਰ ਜ਼ੀਰਾ ਦੇ ਨਾਲ ਹੀ ਰਹੇ। ਇਸ ਮੌਕੇ ਖਾਸ ਗੱਲ ਇਹ ਰਹੀ ਕਿ ਰਾਜਾ ਵੜਿੰਗ ਖੁਦ ਸਿੱਧੂ ਦੀ ਗੱਡੀ ਚਲਾਉਂਦੇ ਨਜ਼ਰ ਆਏ।
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਆਪਣੀ ਵਿਧਵਾ ਮਾਂ ਦਾ ਸੀ ਲਾਡਲਾ
NEXT STORY