ਮਾਨਸਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ। ਨਵਜੋਤ ਸਿੱਧੂ ਇਕ ਅਪ੍ਰੈਲ ਨੂੰ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਏ ਸਨ ਅਤੇ ਤੀਜੇ ਦਿਨ ਹੀ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਵੰਡਾਉਣ ਪਹੁੰਚੇ ਹਨ। ਇਸ ਦੌਰਾਨ ਨਵਜੋਤ ਸਿੱਧੂ ਨੇ ਮੂਸੇਵਾਲਾ ਦੇ ਬੁੱਤ ਨਾਲ ਤਸਵੀਰ ਵੀ ਖਿਚਵਾਈ ਅਤੇ ਘਰ 'ਚ ਪਈ ਗੋਲ਼ੀਆਂ ਨਾਲ ਛੱਲਣੀ ਕੀਤੀ ਥਾਰ ਨੂੰ ਵੀ ਦੇਖਿਆ। ਮੂਸੇਵਾਲਾ ਨੇ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦੇਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਸਿੱਧੂ ਦੀ ਰਿਹਾਈ ਦੌਰਾਨ ਦੋ ਖੇਮਿਆਂ ’ਚ ਵੰਡੀ ਨਜ਼ਰ ਆਈ ਕਾਂਗਰਸ, ਵੜਿੰਗ ਨਾਲ ਵਧ ਸਕਦੀ ਹੈ ਖਿੱਚੋਤਾਣ

ਦੱਸ ਦੇਈਏ ਕਿ ਜਿਸ ਸਮੇਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਉਸ ਵੇਲੇ ਨਵਜੋਤ ਸਿੱਧੂ ਪਟਿਆਲਾ ਜੇਲ੍ਹ 'ਚ ਬੰਦ ਸਨ। ਉਸ ਵੇਲੇ ਉਨ੍ਹਾਂ ਕਿਹਾ ਸੀ ਕਿ ਜਦੋਂ ਵੀ ਉਹ ਜੇਲ੍ਹ ਤੋਂ ਬਾਹਰ ਆਏ ਤਾਂ ਤੁਰੰਤ ਹੀ ਮੂਸੇਵਾਲਾ ਦਾ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਘਰ ਜਾਣਗੇ। ਰਿਹਾਈ ਤੋਂ ਤੀਜੇ ਦਿਨ ਅੱਜ ਉਹ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲਣ ਪਹੁੰਚੇ ਅਤੇ ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਅਤੇ ਨਾਜਰ ਸਿੰਘ ਮਾਨਸ਼ਾਹੀਆ ਵੀ ਹਾਜ਼ਰ ਸਨ।



ਇਹ ਵੀ ਪੜ੍ਹੋ- ਗੁਆਂਢੀ ਦੀ ਸ਼ਿਕਾਇਤ ਲੈ ਕੇ ਥਾਣੇ ਪੁੱਜੀ ਔਰਤ ਦੇ ASI ਨੇ ਮਾਰੇ ਥੱਪੜ, ਮਾਮਲਾ ਭਖਿਆ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁੁਮੈਂਟ ਬਾਕਸ 'ਚ ਸਾਂਝੇ ਕਰੋ।
ਪ੍ਰੇਮ ਸੰਬੰਧਾਂ ਦਾ ਖ਼ੌਫ਼ਨਾਕ ਅੰਤ, ਤਰਨਤਾਰਨ ਦੇ ਨੌਜਵਾਨ ਦੀ ਟਿਊਬਵੈੱਲ ਵਾਲੇ ਕਮਰੇ 'ਚੋਂ ਮਿਲੀ ਲਾਸ਼
NEXT STORY