ਚੰਡੀਗੜ੍ਹ (ਵੈੱਬ ਡੈਸਕ): ਡਾ. ਨਵਜੋਤ ਕੌਰ ਸਿੱਧੂ ਵੱਲੋਂ ਦਿੱਤੇ ਗਏ ਬਿਆਨਾਂ ਮਗਰੋਂ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਇਸ ਕਾਰਨ ਕਾਂਗਰਸ ਪਾਰਟੀ ਵੱਲੋਂ ਨਵਜੋਤ ਕੌਰ ਸਿੱਧੂ ਨੂੰ ਮੁਅੱਤਲ ਵੀ ਕੀਤਾ ਗਿਆ ਹੈ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਇਸ ਮਸਲੇ 'ਤੇ ਪਾਰਟੀ ਹਾਈਕਮਾਨ ਕੋਲ ਆਪਣਾ ਪੱਖ ਰੱਖਣਾ ਚਾਹੁੰਦੇ ਹਨ ਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਵੀ ਕਰਨ ਜਾ ਰਹੇ ਹਨ। ਇਸ ਵਿਚਾਲੇ ਨਵਜੋਤ ਸਿੰਘ ਸਿੱਧੂ ਦੀ ਨਵੀਂ ਸੋਸ਼ਲ ਮੀਡੀਆ ਪੋਸਟ ਚਰਚਾ ਦਾ ਵਿਸ਼ਾ ਬਣ ਗਈ ਹੈ।
ਦਰਅਸਲ, ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਪੋਸਟ 'ਤੇ ਸਿੱਧੂ ਇਕ ਪੰਜਾਬੀ ਗੀਤ ਵੀ ਲਗਾਇਆ ਹੋਇਆ ਹੈ। ਹਾਲਾਂਕਿ ਉਨ੍ਹਾਂ ਨੇ ਇਸ ਪੋਸਟ ਵਿਚ ਕੁਝ ਲਿਖਿਆ ਤੇ ਨਹੀਂ ਅਤੇ ਨਾ ਹੀ ਉਕਤ ਵਿਵਾਦ ਬਾਰੇ ਕੋਈ ਬਿਆਨ ਦਿੱਤਾ ਹੈ, ਪਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਤੋਂ ਪਹਿਲਾਂ ਸਿੱਧੂ ਵੱਲੋਂ ਇਹ ਤਸਵੀਰਾਂ ਪੋਸਟ ਕੀਤੇ ਜਾਣ 'ਤੇ ਇਹ ਮੰਨਿਆ ਜਾ ਰਿਹਾ ਹੈ ਕਿ ਸਿੱਧੂ ਸਭ ਨੂੰ ਇਹ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਉਹ ਆਪਣੀ ਪਤਨੀ ਦੇ ਨਾਲ ਡੱਟ ਕੇ ਖੜ੍ਹੇ ਹਨ।
ਇਸ ਪੋਸਟ 'ਤੇ ਕੁਮੈਂਟਾਂ ਵਿਚ ਵੀ ਲੋਕ ਨਵਜੋਤ ਸਿੰਘ ਸਿੱਧੂ ਨੂੰ ਕਈ ਤਰ੍ਹਾਂ ਦੇ ਸੁਝਾਅ ਦਿੰਦੇ ਨਜ਼ਰ ਆ ਰਹੇ ਹਨ। ਕੁਝ ਯੂਜ਼ਰਸ ਉਨ੍ਹਾਂ ਨੂੰ ਸਿਆਸਤ ਵਿਚ ਵਾਪਸ ਆਉਣ ਦੀ ਅਪੀਲ ਕਰ ਰਹੇ ਹਨ ਤਾਂ ਕਈ ਉਨ੍ਹਾਂ ਨੂੰ ਕਿਸੇ ਹੋਰ ਪਾਰਟੀ ਨਾਲ ਜੁੜਣ ਦੀ ਸਲਾਹ ਦੇ ਰਹੇ ਹਨ। ਇਸ ਦੇ ਨਾਲ ਹੀ ਕੁਮੈਂਟਾਂ ਵਿਚ ਕਈ ਕਾਂਗਰਸੀ ਲੀਡਰਾਂ 'ਤੇ ਵੀ ਨਿਸ਼ਾਨੇ ਵਿੰਨ੍ਹੇ ਜਾ ਰਹੇ ਹਨ। ਹਾਲਾਂਕਿ ਨਵਜੋਤ ਸਿੰਘ ਸਿੱਧੂ ਦੀ ਇਸ ਵਿਵਾਦ ਬਾਰੇ ਚੁੱਪੀ ਕਾਇਮ ਹੈ ਤੇ ਉਨ੍ਹਾਂ ਨੇ ਕੋਈ ਵੀ ਬਿਆਨ ਸਾਂਝਾ ਨਹੀਂ ਕੀਤਾ ਹੈ।
ਪੰਜਾਬੀਆਂ ਦੇ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ALERT ਜਾਰੀ
NEXT STORY