ਪਟਿਆਲਾ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮਾਨ ਸਰਕਾਰ ਖ਼ਿਲਾਫ਼ ਰਾਜਪੁਰਾ-ਨਾਭਾ ਥਰਮਲ ਪਲਾਂਟ ਦੇ ਅੱਗੇ ਧਰਨਾ ਪ੍ਰਦਰਸ਼ਨ ਦਿੱਤਾ। ਪ੍ਰਦਰਸ਼ਨ ਦੌਰਾਨ ਸਿੱਧੂ ਨੇ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਚੁੱਕਣ ਲਈ ਲੜਾਈ ਲੜ ਰਹੇ ਹਨ। ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਬਿਜਲੀ ਕਟਾਂ ਨੂੰ ਲੈ ਕੇ ਭਗਵੰਤ ਮਾਨ ਦੀ ਸਰਕਾਰ ਨੂੰ ਘੇਰਦਿਆਂ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਤਿੰਨ ਘੰਟੇ ਬਿਜਲੀ ਆਉਂਦੀ ਹੈ। ਪੰਜਾਬ ਅੱਜ 2 ਰੁਪਏ ਦੀ ਬਿਜਲੀ 16-17 ਰੁਪਏ ’ਚ ਖ਼ਰੀਦ ਰਿਹਾ ਹੈ। ਉਨ੍ਹਾਂ ਕਿਹਾ ਕਿ ਡਿਮਾਂਡ ਤੋਂ ਘੱਟ ਬਿਜਲੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਨਾਬਾਲਗ ਕੁੜੀ ਨਾਲ ਗੈਂਗਰੇਪ, ਭੂਆ ਤੇ ਚਾਚੇ ਨੇ ਸਾਜਿਸ਼ ਰਚ ਦਿੱਤਾ ਵਾਰਦਾਤ ਨੂੰ ਅੰਜਾਮ
ਸਿੱਧੂ ਦਾ ਕਹਿਣਾ ਹੈ ਕਿ ਝੋਨੇ ਦੇ ਸਮੇਂ 17 ਹਜ਼ਾਰ ਮੈਗਾਵਾਟ ਬਿਜਲੀ ਦੀ ਮੰਗ ਹੋਵੇਗੀ। ਸਿੱਧੂ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਦੀ ਬਜਾਏ ਹੋਰ ਫਸਾ ਰਹੀ ਹੈ। ਭਗਵੰਤ ਮਾਨ ਅਤੇ ਕੇਜਰੀਵਾਲ ਨੇ ਪਿਛਲੇ ਸਮੇਂ ਵਿੱਚ ਆਮਦਨ ਵਧਾਉਣ ਦੀਆਂ ਗੱਲਾਂ ਕੀਤੀਆਂ ਗਈਆਂ ਸਨ ਪਰ ਇਨ੍ਹਾਂ ਵਿੱਚੋਂ ਇਕ ਵੀ ਗੱਲ ਪੂਰੀ ਨਹੀਂ ਕੀਤੀ ਗਈ। ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ਦੇ ਮਸਲਿਆਂ 'ਤੇ ਬਹਿਸ ਕਰਨ ਲਈ ਤਿਆਰ ਹਨ, ਸਮਾਂ ਅਤੇ ਜਗ੍ਹਾ ਤੈਅ ਕੀਤੀ ਜਾਵੇ। ਸਿੱਧੂ ਨੇ 'ਆਪ' ਸਰਕਾਰ ਨੂੰ ਬਿਜਲੀ ਅਤੇ ਨੌਕਰੀਆਂ ਦੇ ਮਾਮਲਿਆਂ 'ਤੇ ਸਵਾਲ ਕੀਤੇ ਹਨ। ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਕੁਦਰਤ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਮੁਫ਼ਤ ਬਿਜਲੀ ਦੇਣਾ ਤਾਂ ਦੂਰ ਉਨ੍ਹਾਂ ਲੋਕਾਂ ਨੂੰ ਪੂਰੀ ਬਿਜਲੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਸਿੱਧੂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਗਲਤ ਬਿਜਲੀ ਖ਼ਰੀਦ ਸਮਝੌਤੇ ਕਰਕੇ ਪੰਜਾਬ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਕਾਂਗਰਸ ਸਰਕਾਰ ਨੇ ਇਨ੍ਹਾਂ ਸਮਝੌਤਿਆਂ ਸਬੰਧੀ ਵ੍ਹਾਈਟ ਪੇਪਰ ਵੀ ਪੇਸ਼ ਕੀਤਾ ਸੀ ਪਰ ਕਾਵਾਂ ਦੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਮਸਲੇ ਨੂੰ ਠੰਢਾ ਕਰ ਦਿੱਤਾ ਗਿਆ ਹੈ। ਸਿੱਧੂ ਨੇ ਕਿਹਾ ਕਿ ਮਹਿੰਗੇ ਬਿਜਲੀ ਸਮਝੌਤੇ ਦੀ ਜਗ੍ਹਾ ਅਤੇ ਛੋਟੇ ਖ਼ਰੀਦ ਸਮਝੌਤੇ ਹੋਣੇ ਚਾਹੀਦੇ ਹਨ, ਜਿਸ ਤਹਿਤ ਗਰਮੀ ਦੇ ਮੌਸਮ ਚ ਲੋੜ ਪੈਣ 'ਤੇ ਸਸਤੀ ਬਿਜਲੀ ਖ਼ਰੀਦੀ ਜਾ ਸਕੇ। ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਛੱਤੀ ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅਜਿਹਾ ਵੀ ਨਹੀਂ ਕੀਤਾ ਗਿਆ ਇਸ ਲਈ ਉਹ ਖ਼ੁਦ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ ਦੇਣ ਲਈ ਜਾਣਗੇ।
ਇਹ ਵੀ ਪੜ੍ਹੋ : ਜਲੰਧਰ 'ਚ ਸ਼ਰਮਸਾਰ ਕਰ ਦੇਣ ਵਾਲੀ ਘਟਨਾ, 3 ਸਾਲਾ ਬੱਚੀ ਨਾਲ ਜਬਰ-ਜ਼ਿਨਾਹ
ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ ਹਰਦਿਆਲ ਕੰਬੋਜ, ਸੁਰਜੀਤ ਧੀਮਾਨ, ਨਾਜ਼ਰ ਸਿੰਘ, ਨਵਤੇਜ ਸਿੰਘ ਚੀਮਾ ਅਤੇ ਅਸ਼ਵਨੀ ਸੇਖੜੀ ਵੀ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਸਿੱਧੂ ਕਾਂਗਰਸ ਦੇ ਨਾਰਾਜ਼ ਨੇਤਾਵਾਂ ਨੂੰ ਨਾਲ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਚੋਣਾਂ ਤੋਂ ਬਾਅਦ ਸਿੱਧੂ ਲਗਾਤਾਰ ਐਕਟਿਵ ਨਜ਼ਰ ਆ ਰਹੇ ਹਨ। ਇਹ ਦੱਸਣਾ ਮੁਸ਼ਕਿਲ ਹੈ ਕਿ ਆਖ਼ਿਰ ਸਿੱਧੂ ਦਾ ਪਲਾਨ ਕੀ ਹੈ। ਉਹ ਆਪਣੇ ਪੱਧਰ ’ਤੇ ਸਰਕਾਰ ਨੂੰ ਘੇਰਣ ਲਈ ਮੈਦਾਨ ’ਚ ਉਤਰੇ ਹਨ। ਪਿਛਲੇ ਦਿਨੀਂ ਸਿੱਧੂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ। ਦੂਜੇ ਪਾਸੇ ਸਿੱਧੂ ਰਾਜਾ ਵੜਿੰਗ ਦੀ ਤਾਜਪੋਸ਼ੀ ’ਚ ਨਦਾਰਦ ਨਜ਼ਰ ਆਏ। ਇਸ ਦੇ ਇਲਾਵਾ ਸਿੱਧੂ ਨੇ ਚੰਨੀ ਅਤੇ ਮਾਫ਼ੀਆ ਦੀ ਮਿਲੀਭੁਗਤ ਨੂੰ ਲੈ ਕੇ ਵੀ ਦੋਸ਼ ਲਗਾਏ।
ਇਹ ਵੀ ਪੜ੍ਹੋ : ਵਿਦੇਸ਼ ਤੋਂ ਆਈ ਫੋਨ ਕਾਲ ਦੇ ਝਾਂਸੇ 'ਚ ਫਸਿਆ ਫ਼ੌਜ ਦਾ ਅਧਿਕਾਰੀ, ਅਸਲੀਅਤ ਪਤਾ ਲੱਗਣ 'ਤੇ ਉੱਡੇ ਹੋਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੁਜਰਾਤ, ਰਾਜਸਥਾਨ, ਐੱਮ. ਪੀ. ਤੇ ਛੱਤੀਸਗੜ੍ਹ ਲਈ ਭਾਜਪਾ ਦੀ ਚੁਣਾਵੀਂ ਰਣਨੀਤੀ ਤਿਆਰ, ਜਨਜਾਤੀਆਂ ’ਤੇ ਰਹੇਗਾ ਫੋਕਸ
NEXT STORY