ਜਲੰਧਰ — ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਸਤੀ ਬਿਜਲੀ ਦੇ ਕੀਤੇ ਵਾਅਦੇ ਨੂੰ ਯਾਦ ਦਿਵਾਉਣ ਲਈ ਧਮਾਕੇਦਾਰ ਟਵੀਟ ਕੀਤਾ ਹੈ। ਸਿੱਧੂ ਨੇ ਟਵੀਟ ਕਰਦੇ ਹੋਏ ਲਿਖਿਆ, ‘‘ਨੁਕਸਾਨਦਾਰ ਪੀ. ਪੀ. ਏ. ਰੱਦ ਕਰ ਦਿੱਤੇ ਜਾਣਗੇ। ਪੰਜਾਬ ਦੇ ਖਜ਼ਾਨੇ ਦੇ ਉੱਪਰ ਤੋਂ ਫਿਕਸ ਚਾਰਜ ਦਾ ਬੋਝ ਹਟਾਉਂਦੇ ਹੋਏ ਪੰਜਾਬ ਦੇ ਲੋਕਾਂ ਨੂੰ ਘਰੇਲੂ ਵਰਤੋਂ ਲਈ 3 ਰੁਪਏ ਪ੍ਰਤੀ ਯੂਨਿਟ ਅਤੇ ਉਦਯੋਗਿਕ ਵਰਤੋਂ ਲਈ 5 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮੁਹੱਈਆ ਕਰਵਾਈ ਜਾਵੇਗੀ। 10,000 ਕਰੋੜ ਤੋਂ ਵੱਧ ਦੀ ਸਬਸਿਡੀ।’’
ਇਹ ਵੀ ਪੜ੍ਹੋ: ਜਲੰਧਰ: ਰੱਖੜੀ ਵਾਲੇ ਦਿਨ ਤੋਂ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਸਤੀ ਬਿਜਲੀ ਦੇਣ ਦੇ ਵਾਅਦੇ ਨੂੰ ਯਾਦ ਕਰਵਾਇਆ ਸੀ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਮੁੱਖ ਮੰਤਰੀ ਦੀ ਇਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ’ਚ ਲਿਖਿਆ ਸੀ ਕਿ ਕਾਂਗਰਸ ਪਾਰਟੀ ਪੀ. ਪੀ. ਏ. ਨੂੰ ਰੱਦ ਕਰਕੇ ਘਰੇਲੂ ਬਿਜਲੀ 3 ਰੁਪਏ ਪ੍ਰਤੀ ਯੂਨਿਟ ਅਤੇ ਉਦਯੋਗਿਕ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੇਣ ਦੇ ਸੰਕਲਪ ਦੇ ਨਾਲ ਕਿਸਾਨਾਂ ਅਤੇ ਐੱਸ. ਸੀ/ਬੀ. ਸੀ. ਬੀ. ਪੀ. ਐੱਲ. ਪਰਿਵਾਰਾਂ ਨੂੰ 10 ਹਜ਼ਾਰ ਕਰੋੜ ਤੋਂ ਵੱਧ ਦੀ ਸਬਸਿਡੀ ਦੇਣ ਦੇ ਸੰਕਲਪ ’ਤੇ ਕਾਇਮ ਹੈ...ਇਹ ਵਾਅਦਾ ਵੀ ਪੂਰਾ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ: 3 ਪੁੱਤ ਹੋਣ ਦੇ ਬਾਵਜੂਦ ਦਰ-ਦਰ ਦੀਆਂ ਠੋਕਰਾਂ ਖਾ ਰਹੇ ਨੇ ਬਜ਼ੁਰਗ ਮਾਪੇ, 2 ਪੁੱਤ ਕਰਦੇ ਨੇ ਸਰਕਾਰੀ ਨੌਕਰੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰ੍ਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ
NEXT STORY