ਪਟਿਆਲਾ (ਬਖਸ਼ੀ)—ਪੰਜਾਬ ਏਕਤਾ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅੱਜ ਪਟਿਆਲਾ ਵਿਖੇ ਡਾਕਟਰ ਧਰਮਵੀਰ ਗਾਂਧੀ ਨਾਲ ਪੰਜਾਬ 'ਚ ਮਹਿੰਗੀ ਬਿਜਲੀ ਦੇ ਵਿਰੋਧ 'ਚ ਧਰਨੇ 'ਚ ਭਾਗ ਲੈਣ ਲਈ ਪਹੁੰਚੇ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਪੰਜਾਬ ਦੀ ਜੇਲਾਂ 'ਚ ਹੋ ਰਹੇ ਹਾਦਸਿਆਂ ਪਿੱਛੇ ਵੱਡੀ ਸਾਜਿਸ਼ ਦੀ ਗੱਲ ਕਰਦੇ ਹੋਏ ਕਿਹਾ ਕਿ ਚਾਹੇ ਸਰਕਾਰ ਜਿੰਨੀ ਮਰਜ਼ੀ ਜਾਂਚ ਕਮੇਟੀ ਬਣਾ ਲੈਣ ਪਰ ਕੋਈ ਵੀ ਨਤੀਜਾ ਨਹੀਂ ਨਿਕਲੇਗਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਕੈਬਨਿਟ 'ਚੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਨੂੰ ਪੀ.ਡੀ.ਏ. 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਖਹਿਰਾ ਦਾ ਕਹਿਣਾ ਹੈ ਕਿ ਕੈਪਟਨ ਨੇ ਉਸੇ ਦਿਨ ਸਿੱਧੂ ਨੂੰ ਕਾਂਗਰਸ 'ਚ ਨਾ ਰਹਿਣ ਦੀ ਠਾਨ ਲਈ ਸੀ, ਜਦੋਂ ਸਿੱਧੂ ਨੇ ਕੈਪਟਨ 'ਤੇ ਬਾਦਲਾਂ 'ਚ ਮਿਲੀਭੁਗਤ ਰਾਜਨੀਤੀ ਕਰਨ ਦੇ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਫੈਸਲਾ ਸੋਚ-ਸਮਝ ਕੇ ਲੈਣ ਤੇ ਜੇਕਰ ਉਹ ਪੰਜਾਬ ਡੈਮੋਕ੍ਰੇਟਿਕ ਅਲਾਂਇੰਸ ਨਾਲ ਜੁੜਨਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ।

ਦੱਸ ਦੇਈਏ ਕਿ ਸਿੱਧੂ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਸਿੱਧੂ ਨੂੰ ਵੱਖ-ਵੱਖ ਪਾਰਟੀਆਂ ਵਲੋਂ ਸੱਦੇ ਦਿੱਤੇ ਜਾ ਰਹੇ ਹਨ। ਸਿੱਧੂ ਦਾ ਅਗਲਾ ਕਦਮ ਕੀ ਹੋਵੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਵਲੋਂ ਮਿਲ ਸਕਦੈ ਜ਼ਿਲੇ ਨੂੰ ਤੋਹਫਾ
NEXT STORY