ਵੈੱਬ ਡੈਸਕ : ਰਾਜ ਸਭਾ ਉਪ ਚੋਣ 'ਚ ਕਥਿਤ ਫਰਜ਼ੀਵਾੜੇ ਦੇ ਆਰੋਪੀ ਨਵਨੀਤ ਚਤੁਰਵੇਦੀ ਨੂੰ ਪੰਜਾਬ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਰੋਪੜ ਦੀ ਜ਼ਿਲ੍ਹਾ ਅਦਾਲਤ ਵੱਲੋਂ ਨਵਨੀਤ ਚਤੁਰਵੇਦੀ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਨਵਨੀਤ ਚਤੁਰਵੇਦੀ ਦੀ ਗ੍ਰਿਫਤਾਰੀ ਚੰਡੀਗੜ੍ਹ ਸੈਕਟਰ 3 ਥਾਣੇ ਵੱਲੋਂ ਕੀਤੀ ਗਈ ਹੈ।
ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਨਵਨੀਤ ਚਤੁਰਵੇਦੀ ਨੇ ਪੰਜਾਬ ਤੋਂ ਖਾਲੀ ਹੋਈ ਰਾਜ ਸਭਾ ਸੀਟ ਲਈ ਆਪਣੀ ਨਾਮਜ਼ਦਗੀ ਦਾਖਲ ਕੀਤੀ ਸੀ। ਉਸਨੇ ਦਾਅਵਾ ਕੀਤਾ ਕਿ ਉਸਨੂੰ 10 'ਆਪ' ਵਿਧਾਇਕਾਂ ਦਾ ਸਮਰਥਨ ਪ੍ਰਾਪਤ ਹੈ, ਇੱਥੋਂ ਤੱਕ ਕਿ ਉਨ੍ਹਾਂ ਦੇ ਦਸਤਖਤ ਵੀ ਦਿਖਾਏ। ਹਾਲਾਂਕਿ, ਵਿਧਾਇਕਾਂ ਨੇ ਇਸਨੂੰ ਜਾਅਲੀ ਕਰਾਰ ਦਿੱਤਾ। ਇਸ ਤੋਂ ਬਾਅਦ ਪੰਜਾਬ ਪੁਲਸ ਨੇ ਇੱਕ ਕੇਸ ਦਰਜ ਕੀਤਾ ਅਤੇ ਕੱਲ੍ਹ (14 ਅਕਤੂਬਰ) ਉਸਨੂੰ ਗ੍ਰਿਫ਼ਤਾਰ ਕਰਨ ਲਈ ਚੰਡੀਗੜ੍ਹ ਪਹੁੰਚੀ। ਹਾਲਾਂਕਿ, ਉਸਦੀ ਰਾਜ ਸਭਾ ਨਾਮਜ਼ਦਗੀ ਦੇ ਕਾਰਨ ਉਸਨੂੰ ਚੰਡੀਗੜ੍ਹ ਪੁਲਸ ਦੁਆਰਾ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਇਸ ਲਈ ਚੰਡੀਗੜ੍ਹ ਪੁਲਸ ਨੇ ਉਸਨੂੰ ਪੰਜਾਬ ਨਹੀਂ ਲਿਜਾਣ ਦੀ ਆਗਿਆ ਨਹੀਂ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ ਤੇ ਅੰਮ੍ਰਿਤਸਰ ਵਾਪਰੀ ਵੱਡੀ ਘਟਨਾ, ਪੜ੍ਹੋ ਖਾਸ ਖ਼ਬਰਾਂ
NEXT STORY