ਫ਼ਰੀਦਕੋਟ (ਰਾਜਨ) : ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਸੇਤੀਆ ਨੇ ਨਵਨੀਤ ਕੌਰ ਵਾਸੀ ਫ਼ਰੀਦਕੋਟ ਨੂੰ ਪਰਾਈਡ ਆਫ਼ ਪੰਜਾਬ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਵਨੀਤ ਕੌਰ ਨੂੰ ਕੋਵਿਡ ਮਹਾਮਾਰੀ, ਵਾਤਾਵਰਣ ਅਤੇ ਹੋਰ ਸਮਾਜਿਕ ਮੁੱਦਿਆਂ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਯੋਗਦਾਨ ਪਾਉਣ ’ਤੇ ਵਧਾਈ ਦਿੱਤੀ। ਇਸ ਮੌਕੇ ਨਵਨੀਤ ਕੌਰ ਨੇ ਕਿਹਾ ਕਿ ਪਰਾਈਡ ਆਫ ਪੰਜਾਬ ਨਾਲ ਉਸਦਾ ਸਫ਼ਰ ਚੈਂਪੀਅਨ ਦੀ ਤਰ੍ਹਾਂ ਆਰੰਭ ਹੋਇਆ, ਜਿਸ ਤੋਂ ਬਾਅਦ ਉਹ ਯੋਧਾ ਬਣੀ। ਉਸਨੇ ਆਪਣੇ ਪਿੰਡ ਦੀਆਂ ਸਮੱਸਿਆਵਾਂ ’ਤੇ ਰਿਪੋਰਟ ਤਿਆਰ ਕੀਤੀ, ਕੋਵਿਡ ਕਾਲ ਸਮੇਂ ਆਪਣੇ ਆਲੇ ਦੁਆਲੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਨੌਜਵਾਨਾਂ ਨੂੰ ਸਮੱਸਿਆਵਾਂ ਦੇ ਹੱਲ ਲਈ ਸੇਧ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਕਿਸ ਤਰ੍ਹਾਂ ਦੀ ਮਦਦ ਦੀ ਲੋੜ ਹੈ, ਜਾਨਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਸੋਨੀਆ ਵੱਲੋਂ ਸ਼ੱਕ ਦੀ ਸਥਿਤੀ ਨੂੰ ਸਾਫ ਕਰਨ ਨਾਲ ਕਾਂਗਰਸੀਆਂ ਤੇ ਅਫਸਰਸ਼ਾਹੀ ਨੇ ਲਿਆ ਸੁੱਖ ਦਾ ਸਾਹ
ਦੱਸਣਯੋਗ ਹੈ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ ਇਸਪਰਾਈਡ ਆਫ ਪੰਜਾਬ ਪ੍ਰੋਗਰਾਮ, ਜਿਸਦਾ ਮੁੱਖ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਸਮਾਜਿਕ ਕੰਮਾਂ ਪ੍ਰਤੀ ਉਤਸਾਹਿਤ ਕਰਨਾ ਹੈ। ਇਸ ਵਿੱਚ ਸ਼ਲਾਘਾਯੋਗ ਕੰਮ ਕਰਨ ਲਈ ਚੋਣ ਕੀਤੀ ਗਈ ਸੀ, ਜਿਨ੍ਹਾਂ ਵਿੱਚ ਨਵਨੀਤ ਕੌਰ ਜੋ ਇਸ ਜ਼ਿਲ੍ਹੇ ਨਾਲ ਸਬੰਧਤ ਵੀ ਸ਼ਾਮਿਲ ਹੈ, ਜਿਸਨੂੰ ਡਿਪਟੀ ਕਮਿਸਨਰ ਨੇ ਸਰਟੀਫੀਕੇਟ ਦੇ ਕੇ ਵਧਾਈ ਦਿੱਤੀ।
ਇਹ ਵੀ ਪੜ੍ਹੋ : ਕਿਸਾਨਾਂ ਵਲੋਂ ਅਕਸ਼ੈ ਕੁਮਾਰ ਦੀ ਫਿਲਮ ਦਾ ਵਿਰੋਧ, ਦਿੱਤੀ ਇਹ ਚਿਤਾਵਨੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਗੰਨ ਪੁਆਇੰਟ ’ਤੇ 5 ਹਥਿਆਰਬੰਦ ਨੌਜਵਾਨਾਂ ਨੇ ਲੁੱਟਿਆ 25 ਲੱਖ ਰੁਪਏ ਦਾ ਸੋਨਾ
NEXT STORY