ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)- ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਏਰੀਏ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕਿਸੇ ਵੀ ਜਗਹਾ ’ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹਡ਼ ਦੇ ਦਰਖੱਤਾਂ ਨੂੰ ਕੱਟਣਾਂ ਜ਼ਰੂਰੀ ਹੋਵੇ ਤਾਂ ਉਸ ਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਕਾਇਮ ਕੀਤਾ ਰਿਕਾਰਡ, ਆਮ ਆਦਮੀ ਕਲੀਨਿਕਾਂ ’ਚੋਂ 2 ਕਰੋੜ ਤੋਂ ਵੱਧ ਮਰੀਜ਼ਾਂ ਨੇ ਕਰਵਾਇਆ ਇਲਾਜ
ਉਨ੍ਹਾ ਕਿਹਾ ਕਿ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜ੍ਹਾ ਕੱਟਿਆ ਰਿਹਾ ਹੈ। ਇਹ ਦਰੱਖ਼ਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨ੍ਹਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਪੰਛੀਆਂ ਦੇ ਰੈਣ-ਬਸੇਰੇ ’ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ।
ਸਵੇਰੇ 7 ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ ਦੇ ਲੰਘਣ ’ਤੇ ਵੀ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਅਪਣੇ ਅਧਿਕਾਰਾ ਦੀ ਵਰਤੋ ਕਰਦੇਨਵਾਂਸ਼ਹਿਰ ਸਿਟੀ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ ’ਤੇ ਜਾਣ ਵਾਲਾ ਸਾਮਾਨ ਆਦਿ) ਨੂੰ ਲੰਘਣ/ਦਾਖ਼ਲ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੋਂ ਰੋਜ਼ਾਨਾ ਦਿਨ ਅਤੇ ਰਾਤ ਸਮੇਂ ਓਵਰਲੋਡ ਵਾਹਨਾਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਸਵੇਰ ਸਮੇਂ ਸਕੂਲ ਜਾ ਰਹੇ ਬੱਚਿਆਂ ਅਤੇ ਦਫ਼ਤਰ ਜਾ ਰਹੇ ਮੁਲਾਜ਼ਮਾਂ/ਪ੍ਰਾਈਵੇਟ ਵਿਅਕਤੀਆਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਰੋਜ਼ਾਨਾ ਕੋਈ ਨਾ ਕੋਈ ਵੱਡਾ ਹਾਦਸਾ ਵਾਪਰ ਜਾਂਦਾ ਹੈ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਟਰੈਫਿਕ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਰੋਜ਼ਾਨਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਪਬਲਿਕ ਦੇ ਜਾਨ ਅਤੇ ਮਾਲ ਨੂੰ ਨੁਕਸਾਨ ਤੋਂ ਬਚਾਉਣ ਅਤੇ ਸ਼ਹਿਰ ਵਿਚ ਟਰੈਫਿਕ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ। ਉਪਰੋਕਤ ਹੁਕਮ 8 ਨਵੰਬਰ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ: ਕਟਰ ਦੀ ਮਸ਼ੀਨ 'ਚ ਆਇਆ ਡੇਢ ਸਾਲਾ ਬੱਚਾ, ਢਿੱਡ ਦੀਆਂ ਨਾੜਾਂ ਆਈਆਂ ਬਾਹਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਆਟੋ ਰਿਕਸ਼ਾ ’ਚ ਵਿਆਹ ਕਰਵਾਉਣ ਵਾਲੇ ਮੌਲਵੀ ਦੀ ਜ਼ਮਾਨਤ ਪਟੀਸ਼ਨ ਖ਼ਾਰਜ
NEXT STORY