ਨਵਾਂਸ਼ਹਿਰ (ਜੋਬਨਪ੍ਰੀਤ)— ਜ਼ਿਲ੍ਹਾ ਨਵਾਂਸ਼ਹਿਰ ਦੇ ਬੰਗਾ ਸ਼ਹਿਰ ਦੇ ਕੋਲ ਪਿੰਡ ਮਜਾਰੀ ਨੇੜੇ ਨੈਸ਼ਨਲ ਹਾਈਵੇਅ 'ਤੇ ਲੱਗੇ ਸਾਈਨ ਬੋਰਡ 'ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਖ਼ਾਲਿਸਤਾਨੀ ਨਾਅਰੇ ਲਿਖੇ ਗਏ। ਖ਼ਾਲਿਸਤਾਨੀ ਨਾਅਰਿਆਂ ਨੂੰ ਵੇਖ ਲੋਕਾਂ ਦਾ ਕਾਫ਼ੀ ਦਹਿਸ਼ਤ ਦਾ ਮਾਹੌਲ ਪਾਇਆ ਗਿਆ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਤੁਰੰਤ ਇਨ੍ਹਾਂ ਨਾਅਰਿਆਂ ਨੂੰ ਮਿਟਾਇਆ ਅਤੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਜਗ੍ਹਾ 'ਤੇ ਇਹ ਨਾਅਰੇ ਲਿਖੇ ਗਏ, ਉਥੋ 100 ਮੀਟਰ ਦੀ ਦੂਰੀ 'ਤੇ ਬੰਗਾ ਸਦਰ ਥਾਣਾ ਵੀ ਹੈ ।
ਇਹ ਵੀ ਪੜ੍ਹੋ: ਸਿੱਧੂ ਦੀ ਨਾਰਾਜ਼ਗੀ 'ਤੇ ਬੋਲੇ ਹਰੀਸ਼ ਰਾਵਤ, ਪਹਿਲਾ ਬਿਆਨ ਆਇਆ ਸਾਹਮਣੇ
ਇਸ ਸਬੰਧੀ ਬੰਗਾ ਡਿਵੀਜ਼ਨ ਦੇ ਡੀ. ਐੱਸ. ਪੀ. ਗੁਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਬੰਗਾ ਸ਼ਹਿਰ ਦੇ ਮੁੱਖ ਹਾਈਵੇਅ ਮਾਰਗ ਪਿੰਡ ਮਜਾਰੀ ਕੋਲ 7-8 ਜਗ੍ਹਾ 'ਤੇ ਖਾਲਿਸਤਾਨ-2020 ਦੇ ਨਾਅਰੇ ਲਿਖੇ ਗਏ ਹਨ, ਜਿਨ੍ਹਾਂ ਦੀ ਜਾਂਚ ਲਈ ਵੱਖ-ਵੱਖ ਟੀਮਾਂ ਬਣਾ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਨਸ਼ੇ ਕਾਰਨ ਘਰ 'ਚ ਪਏ ਕੀਰਨੇ, ਨੌਜਵਾਨ ਨੂੰ ਇਸ ਹਾਲ 'ਚ ਵੇਖ ਪਰਿਵਾਰ ਦੇ ਉੱਡੇ ਹੋਸ਼
ਇਸ ਤੋਂ ਇਲਾਵਾ ਇਸ ਇਲਾਕੇ 'ਚ ਪਿਛਲੇ ਸਮੇਂ ਦੌਰਾਨ ਇਸ ਲਹਿਰ ਨਾਲ ਜੁੜੇ ਲੋਕਾਂ ਜਿਨ੍ਹਾਂ ਉੱਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ, ਉਨ੍ਹਾਂ ਦੀ ਭਾਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਇਥੇ ਦੱਸਣਯੋਗ ਹੈ ਕਿ ਖ਼ਾਲਿਸਤਾਨ ਨਾਅਰੇ ਲਿਖੇ ਜਾਣ ਦਾ ਇਹ ਕੋਈ ਪਹਿਲਾਂ ਮਾਮਲਾ ਨਹੀਂ ਹਨ, ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਖ਼ਾਲਿਸਤਾਨੀ ਸਬੰਧੀ ਨਾਅਰੇ ਅਤੇ ਸਲੋਗਨ ਲਿਖੇ ਹੋਏ ਮਿਲ ਚੁੱਕੇ ਹਨ। ਇਸ ਦੇ ਇਲਾਵਾ ਮੋਗਾ ਅਤੇ ਪਟਿਆਲਾ 'ਚ ਹਾਲ ਹੀ 'ਚ ਖ਼ਾਲਿਸਤਾਨੀ ਝੰਡੇ ਵੀ ਲਹਿਰਾਏ ਹੋਏ ਮਿਲੇ ਸਨ।
ਇਹ ਵੀ ਪੜ੍ਹੋ: ਢਾਬੇ ਤੋਂ ਖਾਣਾ ਖਾ ਕੇ ਘਰ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ, ਪਰਿਵਾਰ 'ਚ ਪੈ ਗਏ ਵੈਣ
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ 'ਸੰਨੀ ਦਿਓਲ' ਨੇ ਵਰਤਾਇਆ ਲੰਗਰ, ਕਿਸਾਨਾਂ ਨੇ ਰੱਜ ਕੇ ਕੀਤੀ ਵਡਿਆਈ
ਪੰਜਾਬ ਦੇ ਸਭ ਤੋਂ ਮੁੱਖ 'ਟੋਲ ਪਲਾਜ਼ੇ' 'ਤੇ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ, ਮੁਫ਼ਤ ਲੰਘਾਏ ਜਾ ਰਹੇ ਵਾਹਨ
NEXT STORY