ਸ਼ਾਹੋਕਟ (ਅਰੁਣ ਚੋਪੜਾ)— ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ ਵੱਲੋਂ ਮੌਕਾਪ੍ਰਸਤ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਰੱਦ ਕਰਦੇ ਹੋਏ ਨੋਟਾ ਨੂੰ ਮੱਤਦਾਨ ਕਰਨ ਦੇ ਪ੍ਰਚਾਰ ਸਬੰਧੀ ਸ਼ਾਹਕੋਟ ਜ਼ਿਮਨੀ ਚੋਣ ਖੇਤਰ ਵਿੱਚ ਅੱਜ ਮਹਿਤਪੁਰ ਨੇੜਲੇ ਹਲਕੇ ਦੇ ਪਿੰਡ ਸੰਗੋਵਾਲ ਤੋਂ ਭਰਵਾਂ ਮਾਰਚ ਸ਼ੁਰੂ ਕੀਤਾ ਗਿਆ।
ਇਸ ਮੌਕੇ ਪਾਰਟੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਨੇ ਵੱਖ-ਵੱਖ ਪਿੰਡਾਂ 'ਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਸਮੇਤ ਸਾਰੀਆਂ ਮੌਕਾਪ੍ਰਸਤ ਪਾਰਟੀਆਂ ਪੰਜਾਬੀਆਂ ਨੂੰ ਝੂਠੇ ਲਾਰੇ ਲਾ ਕੇ ਵੋਟਾਂ ਬਟੋਰਨ ਵਿੱਚ ਲੱਗੀਆਂ ਹੋਈਆਂ ਹਨ। ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਜੁਮਲੇ ਹੀ ਸਾਬਤ ਹੋਏ ਹਨ। ਕਿਸਾਨੀ ਕਰਜ਼ਿਆਂ ਦੀ ਮਾਫ਼ੀ ਦਾ ਮਾਮਲਾ ਕਿਤੇ ਵੀ ਨੇਪਰੇ ਚੜ•ਦਾ ਦਿਖਾਈ ਨਹੀਂ ਦਿੰਦਾ ਅਤੇ ਮਜ਼ਦੂਰਾਂ-ਕਿਸਾਨਾਂ ਦੀ ਖੁਦਕੁਸ਼ੀਆਂ ਦੀ ਸੂਚੀ ਆਏ ਦਿਨ ਲੰਮੀ ਹੋ ਰਹੀ ਹੈ। ਘਰ-ਘਰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਵੀ ਵਫਾ ਨਹੀਂ ਹੋਇਆ। ਰੋਜ਼ਗਾਰ ਮੇਲਿਆਂ ਦੀ ਧੂੜ ਫੱਕਦੀ ਜਵਾਨੀ ਖਾਲੀ ਹੱਥ ਘਰੀਂ ਮੁੜ ਰਹੀ ਹੈ। ਦਲਿਤਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦਾ ਵਾਅਦਾ ਵੀ ਠੰਢੇ ਬਸਤੇ ਪਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਲੋਕਾਂ ਦੇ ਮੁੱਦਿਆਂ 'ਤੇ ਲੋਕਾਂ ਨੂੰ ਲਾਮਬੰਦ ਕਰਕੇ ਵਿਰੋਧੀ ਧਿਰ ਦਾ ਰੋਲ ਨਿਭਾਉਣ ਤੋਂ ਅਸਮਰੱਥ ਰਹੀ ਹੈ। ਇਸ ਪਾਰਟੀ ਦੀ ਦਿਸ਼ਾ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ ਦਾ ਨਹੀਂ ਹੈ। ਨਕਸਲੀ ਪਾਰਟੀ ਵੱਲੋਂ ਲੋਕਾਂ ਨੂੰ ਜਾਗਰੂਕ ਕਰਦਿਆਂ ਇਸ ਮਾਰਚ ਰਾਹੀਂ ਲੋਕ-ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ।
ਪਾਰਟੀ ਨੇ ਜ਼ਿਮਨੀ ਚੋਣ 'ਚ ਮੌਜੂਦਾ ਲੁਟੇਰੇ ਰਾਜ ਪ੍ਰਬੰਧ ਨੂੰ ਮੁੱਢੋਂ-ਸੁੱਢੋਂ ਤਬਦੀਲ ਕਰਕੇ ਮਿਹਨਤੀ ਲੋਕਾਂ ਦੀ ਪੁੱਗਤ ਵਾਲੇ ਜਾਤ-ਪਾਤ ਰਹਿਤ, ਧਰਮ-ਨਿਰਪੱਖ ਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ ਸਾਰੀਆਂ ਦਲਾਲ ਸਰਮਾਏਦਾਰਾਂ, ਜਗੀਰਦਾਰਾਂ ਤੇ ਕਾਰਪੋਰੇਟ ਦੀਆਂ ਨੁਮਾਇੰਦਾ ਤੇ ਮੌਕਾਪ੍ਰਸਤ ਪਾਰਟੀਆਂ ਦੇ ਉਮੀਦਵਾਰਾਂ ਨੂੰ ਰੱਦ ਕਰਦੇ ਹੋਏ 28 ਮਈ ਨੂੰ ਨੋਟਾ ਦਾ ਬਟਨ ਦਬਾਉਣ ਦਾ ਸੱਦਾ ਦਿੱਤਾ।
ਪਾਰਟੀ ਵੱਲੋਂ ਮਾਰਚ ਰਾਹੀਂ ਨਾਲ ਹੀ ਵਿਦੇਸ਼ੀ ਕੰਪਨੀਆਂ ਦੇ ਦਾਖਲੇ 'ਤੇ ਪਾਬੰਦੀ ਲਾਉਣ, ਸਾਮਰਾਜੀ ਸਰਮਾਇਆ ਜਬਤ ਕਰਕੇ ਲੋਕਾਂ ਦੀ ਭਲਾਈ 'ਤੇ ਖਰਚਣ, ਜ਼ਮੀਨ ਦੀ ਮੁੜ ਵੰਡ ਕਰਕੇ ਵਾਧੂ ਜ਼ਮੀਨ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ 'ਚ ਵੰਡਾਉਣ, ਆਬਾਦਕਾਰਾਂ ਨੂੰ ਮਾਲਕੀ ਹੱਕ ਦੁਆਉਣ, ਲੋੜਵੰਦਾਂ ਲਈ ਰਿਹਾਇਸ਼ੀ ਪਲਾਟ, ਬੇਰੁਜ਼ਗਾਰਾਂ ਲਈ ਰੁਜ਼ਗਾਰ, ਸਭ ਲਈ ਮੁਫਤ ਤੇ ਲਾਜ਼ਮੀ ਵਿੱਦਿਆ ਦੇ ਬਰਾਬਰ ਮੌਕੇ ਕਰਵਾਉਣ, ਮੁਫਤ ਤੇ ਲਾਜਮੀ ਇਲਾਜ ਦੀ ਸਹੂਲਤ ਲੈਣ, ਔਰਤਾਂ, ਦਲਿਤਾਂ ਤੇ ਘੱਟ ਗਿਣਤੀਆਂ 'ਤੇ ਹੋ ਰਹੇ ਜਬਰ ਦੇ ਖਾਤਮੇ, ਕੱਚੇ ਕਾਮਿਆਂ ਲਈ ਪੱਕਾ ਰੁਜ਼ਗਾਰ ਅਤੇ ਫਿਰਕੂ-ਫਾਸ਼ੀਵਾਦ ਨੂੰ ਹਰਾਉਣ ਲਈ ਸੰਘਰਸ਼ਾਂ ਨੂੰ ਤੇਜ਼ ਕਰਨ ਲਈ ਮੈਦਾਨ 'ਚ ਨਿੱਤਰਣ ਦੀ ਮਿਹਨਤੀ ਲੋਕਾਂ ਨੂੰ ਅਪੀਲ ਵੀ ਕੀਤੀ ਗਈ।
ਦੂਸ਼ਿਤ ਪਾਣੀ-ਪੀਣ ਨਾਲ ਦਲਿਤ ਵਿਹੜੇ ਦੇ ਲੋਕ ਹੋ ਰਿਹੈ ਨੇ ਭਿਆਨਕ ਬੀਮਾਰੀਆਂ ਦਾ ਸ਼ਿਕਾਰ
NEXT STORY