ਫਾਜ਼ਿਲਕਾ : ਪੰਜਾਬ 'ਚ ਭਾਜਪਾ ਵਲੋਂ ਸ਼ੁਰੂ ਕੀਤੀ ਗਈ 'ਨਸ਼ਾ ਮੁਕਤ ਪੰਜਾਬ ਯਾਤਰਾ' 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਹਿੱਸਾ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਪੰਜਾਬ ਦੀ ਪਛਾਣ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਕੀਰਤ ਕਰੋ, ਨਾਮ ਜੱਪੋ ਅਤੇ ਵੰਡ ਛਕੋ' ਦੇ ਸੰਦੇਸ਼ ਨਾਲ ਹੈ। ਉਨ੍ਹਾਂ ਨੇ ਪੰਜਾਬ 'ਚ ਵੱਧਦੀ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਸੂਬਾ ਸਰਕਾਰ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਨੇ ਸਰਕਾਰ ਨੂੰ ਸਵਾਲ ਕਰਦਿਆਂ ਪੁੱਛਿਆ ਕਿ 4 ਸਾਲਾਂ ਬਾਅਦ ਵੀ ਨਸ਼ਾ ਪਿੰਡ-ਪਿੰਡ ਤੱਕ ਕਿਵੇਂ ਪਹੁੰਚ ਰਿਹਾ ਹੈ। ਸੈਣੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਿਰਫ ਨਾਅਰੇ ਨਹੀਂ, ਸਗੋਂ ਨਸ਼ੇ ਤੋਂ ਮੁਕਤੀ, ਇਲਾਜ ਅਤੇ ਰੁਜ਼ਗਾਰ ਦੀ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ
ਉਨ੍ਹਾਂ ਕਿਹਾ ਕਿ ਅੱਜ ਨਸ਼ਾ ਪੰਜਾਬ ਲਈ ਇਕ ਚੈਲੰਜ ਹੈ। ਉਨ੍ਹਾਂ ਕਿਹਾ ਕਿ ਹੁਣ ਫ਼ੈਸਲਾ ਲੈਣ ਦੀ ਲੋੜ ਹੈ ਅਤੇ ਸੂਬੇ 'ਚ ਨਸ਼ੇ ਨੂੰ ਰੋਕਣ ਵਾਲਿਆਂ ਨਾਲ ਵੀ ਸਖ਼ਤੀ ਨਾਲ ਪੇਸ਼ ਆਇਆ ਜਾਂਦਾ ਹੈ। ਨਸ਼ਿਆਂ ਦੀ ਤਸਕਰੀ ਅਤੇ ਡਰੱਗ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਸਾਲ 2025 'ਚ ਦੇਸ਼ ਭਰ 'ਚ ਡਰੋਨਾਂ ਰਾਹੀਂ ਨਸ਼ਾ ਤਸਕਰੀ ਦੀਆਂ ਦਰਜ 305 ਘਟਨਾਵਾਂ 'ਚੋਂ 298 ਪੰਜਾਬ ਸਰਹੱਦ ਨਾਲ ਸਬੰਧਿਤ ਸਨ।
ਇਹ ਵੀ ਪੜ੍ਹੋ : ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
ਐੱਨ. ਸੀ. ਆਰ. ਬੀ. ਦੇ ਸਾਲ 2024 ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਡਰੱਗ ਓਵਰਡੋਜ਼ ਨਾਲ 106 ਮੌਤਾਂ ਦਰਜ ਹੋਈਆਂ। ਉਨ੍ਹਾਂ ਕਿਹਾ ਕਿ ਸਾਡੀ ਨਸ਼ੇ ਦੇ ਖ਼ਿਲਾਫ਼ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਸਗੋਂ ਨਸ਼ੇ ਦੇ ਸੌਦਾਗਰਾਂ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਨਸ਼ਾ ਪੀੜਤਾਂ ਨੂੰ ਇਲਾਜ, ਪਰਿਵਾਰਾਂ ਨੂੰ ਸਹਿਯੋਗ ਅਤੇ ਤਸਕਰਾਂ ਖ਼ਿਲਾਫ਼ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ
NEXT STORY