ਅੰਮ੍ਰਿਤਸਰ: ਬਿਆਸ ਥਾਣੇ ਅਧੀਨ ਪੈਂਦੇ ਪਿੰਡ ਬੁੱਲ੍ਹੇ ਨੰਗਲ 'ਚ ਇੱਕ ਵਿਅਕਤੀ ਵੱਲੋਂ ਆਪਣੀ ਗਰਭਵਤੀ ਪਤਨੀ ਨੂੰ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ 'ਤੇ ਕੌਮੀ ਮਹਿਲਾ ਕਮਿਸ਼ਨ (ਐੱਨ. ਸੀ. ਡਬਲਿਊ.) ਨੇ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ) ਨੂੰ ਪੱਤਰ ਲਿਖ ਕੇ ਤਿੰਨ ਦਿਨਾਂ 'ਚ ਕਾਰਵਾਈ ਦੀ ਰਿਪੋਰਟ ਸੌਂਪਣ ਲਈ ਕਿਹਾ ਹੈ।
ਇਹ ਵੀ ਪੜ੍ਹੋ- ਗਰਭਵਤੀ ਔਰਤ ਨੂੰ ਜਿਊਂਦਾ ਸਾੜਨ ਦਾ ਮਾਮਲਾ: ਮਾਂ ਦੇ ਰੋਂਦੇ-ਕੁਰਲਾਉਂਦੇ ਬੋਲ ਸੁਣ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)
ਜਿਸ 'ਚ ਐੱਨ. ਸੀ. ਡਬਲਿਊ. ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਲਿਖਿਆ ਹੈ ਕਿ “ਅੰਮ੍ਰਿਤਸਰ ਵਿੱਚ ਵਾਪਰੀ ਭਿਆਨਕ ਘਟਨਾ ਤੋਂ ਦੁਖੀ ਹਾਂ ਜਿੱਥੇ ਇੱਕ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੀ ਗਰਭਵਤੀ ਪਤਨੀ ਨੂੰ ਅੱਗ ਲਗਾ ਦਿੱਤੀ। ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਅਤੇ ਤਿੰਨ ਦਿਨਾਂ ਵਿੱਚ ਕਾਰਵਾਈ ਰਿਪੋਰਟ ਸੌਂਪੀ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਪਿੰਡ ਬੁੱਲ੍ਹੇ ਨੰਗਲ ਦੇ ਇੱਕ ਮਜ਼ਦੂਰ ਸੁਖਦੇਵ ਸਿੰਘ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਪਿੰਕੀ (22) ਜੋ ਕਿ ਛੇ ਮਹੀਨਿਆਂ ਦੀ ਗਰਭਵਤੀ ਸੀ ਅਤੇ ਉਸ ਦੇ ਢਿੱਡ 'ਚ 2 ਜੁੜਵਾ ਬੱਚੇ ਸੀ, ਨੂੰ ਅੱਗ ਲਗਾ ਕੇ ਮਾਰ ਦਿੱਤਾ ਗਿਆ। ਪੁਲਸ ਨੇ ਸ਼ਨੀਵਾਰ ਨੂੰ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਦੋ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਪੀੜਤ ਦੀ ਮਾਂ ਜੋਤੀ ਦੀ ਸ਼ਿਕਾਇਤ 'ਤੇ ਪੁਲਸ ਨੇ ਆਈ. ਪੀ. ਸੀ. ਦੀ ਧਾਰਾ 302 (ਕਤਲ) ਦੇ ਆਧਾਰ 'ਤੇ (ਐੱਫ. ਆਈ. ਆਰ.) ਦਰਜ ਕੀਤੀ ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੋ ਸਕੇ ਭਰਾ, ਇਕ ਦੀ ਮੌਕੇ 'ਤੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੀ ਵੱਡੀ ਕਾਰਵਾਈ! ਨਾਮੀ ਗੈਂਗਸਟਰ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ
NEXT STORY