ਅੰਮ੍ਰਿਤਸਰ - ਬੀਤੇ ਦਿਨੀਂ ਖੁਦਕੁਸ਼ੀ ਕਰਨ ਵਾਲੇ ਚੀਫ ਖਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਦਾ ਅੱਜ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਚਰਜੀਤ ਸਿੰਘ ਚੱਢਾ ਵੀ ਆਪਣੇ ਪੁੱਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏੇ।
ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਟੀਚਰ ਨਾਲ ਵਾਇਰਲ ਹੋਈ ਇਤਰਾਜ਼ਯੋਗ ਵੀਡੀਓ ਕਾਂਡ 'ਚ ਨਾਮਜ਼ਦ ਚੀਫ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਅੰਡਰਗਰਾਊਂਡ ਚੱਲ ਰਿਹਾ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨ ਪਟੀਸ਼ਨ 'ਤੇ ਸਥਾਨਕ ਐਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਹਾਲਾਂਕਿ 10 ਜਨਵਰੀ ਲਈ ਪੁਲਸ ਨੂੰ ਨੋਟਿਸ ਵੀ ਜਾਰੀ ਕੀਤਾ ਹੋਇਆ ਸੀ ਪਰ ਇਸੇ ਦੌਰਾਨ ਚੱਢਾ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੇ ਬੁੱਧਵਾਰ ਨੂੰ ਪ੍ਰੇਸ਼ਾਨ ਹੋ ਕੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ, ਜਿਸ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਚੀਫ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਅਦਾਲਤ ਵਿਚ ਸਪਲੀਮੈਂਟਰੀ ਪਟੀਸ਼ਨ ਦਾਇਰ ਕਰ ਦਿੱਤੀ ਸੀ, ਜਿਸ 'ਤੇ ਅਦਾਲਤ ਨੇ ਚੱਢਾ ਦੀ 10 ਜਨਵਰੀ ਤੱਕ ਲਈ ਗ੍ਰਿਫਤਾਰੀ 'ਤੇ ਰੋਕ ਲਾ ਦਿੱਤੀ ਹੈ।
ਪਿੰਡ ਰਹੂੜਿਆਂਵਾਲੀ ਤੋਂ ਔਰਤ ਦੀ ਲਾਸ਼ ਬਰਾਮਦ
NEXT STORY