ਫਿਰੋਜ਼ਪੁਰ (ਕੁਮਾਰ, ਮਨਦੀਪ) - ਪਿੱਛੇ ਤੋਂ ਪਾਣੀ ਦਾ ਬਹਾਵ ਤੇਜ਼ ਹੋਣ ਤੇ ਪਾਣੀ ਛੱਡੇ ਜਾਣ ਕਾਰਨ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਸਤਲੁਜ ਦਰਿਆ ਦੇ ਨਾਲ ਲੱਗਦੇ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਨਿਹਾਲਾ ਲਵੇਰਾ, ਟੇਂਡੀਵਾਲਾ ਅਤੇ ਗੱਟੀ ਰਾਜੋ ਕੀ ਆਦਿ ਪਾਣੀ ਦੀ ਚਪੇਟ 'ਚ ਆ ਗਏ ਹਨ। ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਡੀ.ਸੀ. ਚੰਦਰ ਗੈਂਦ ਅਤੇ ਐੱਸ.ਐੱਸ.ਪੀ. ਫਿਰੋਜ਼ਪੁਰ ਵਿਵੇਕਸ਼ੀਲ ਸੋਨੀ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਹ ਪਾਣੀ 'ਚ ਘਿਰੇ ਲੋਕਾਂ ਨੂੰ ਕੱਢਵਾ ਰਹੇ ਹਨ ਅਤੇ ਸਿਵਲ ਪੁਲਸ ਪ੍ਰਸ਼ਾਸ਼ਨ, ਸੈਨਾ ਦੇ ਅਧਿਕਾਰੀ ਤੇ ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਵਲੋਂ ਜੁਆਇੰਟ ਅਪ੍ਰੇਸ਼ਨ ਚਲਾਉਂਦੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਜਾ ਰਿਹਾ ਹੈ।
![PunjabKesari](https://static.jagbani.com/multimedia/17_52_453903919fzr2-ll.jpg)
ਕਿਸ਼ਤੀ 'ਚ ਸਵਾਰ ਹੋ ਕੇ ਵਿਧਾਇਕ ਤੇ ਸਿਵਲ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਇਨ੍ਹਾਂ ਸਰਹੱਦੀ ਪਿੰਡਾਂ ਦਾ ਜਾਇਜਾ ਲੈਂਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ 'ਚ ਜੁੱਟੇ ਹੋਏ ਹਨ। ਪਾਣੀ 'ਚ ਹਜ਼ਾਰਾਂ ਏਕੜ ਫਸਲ ਡੁੱਬ ਚੁੱਕੀ ਹੈ।ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਡੀ.ਸੀ.ਚੰਦਰ ਗੈਂਦ ਅਤੇ ਐੱਸ.ਐੱਸ.ਪੀ. ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਅਜੇ ਤੱਕ ਸਥਿਤੀ ਕਾਬੂ 'ਚ ਹੈ ਅਤੇ ਲੋਕ ਘਬਰਾਉਣ ਨਾ। ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੇ ਠਹਿਰਣ, ਖਾਣ ਪੀਣ, ਪਸ਼ੂਆਂ ਨੂੰ ਰੱਖਣ ਅਤੇ ਸਰਕਾਰ ਵਲੋਂ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਵੱਖ-ਵੱਖ ਅਧਿਕਾਰੀਆਂ ਦੀ ਅਗਵਾਈ ਹੇਠ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਟੀਮਾਂ ਦੇ ਇੰਚਾਰਜਾਂ ਤੇ ਅਧਿਕਾਰੀਆਂ ਦੇ ਮੋਬਾਇਲ ਫੋਨ ਨੰਬਰ ਸਾਰੇ ਗਰੁੱਪਾਂ 'ਚ ਪਾ ਦਿੱਤੇ ਗਏ ਹਨ ਅਤੇ ਸਰਵਨਿਕ ਤੌਰ 'ਤੇ ਡਿਸਪਲੇਅ ਕਰ ਦਿੱਤੇ ਗਏ ਹਨ।
![PunjabKesari](https://static.jagbani.com/multimedia/17_53_096241669fzr3-ll.jpg)
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਡੀ.ਸੀ. ਚੰਦਰ ਗੈਂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿੰਨਾ ਪਿੰਡਾਂ ਦੇ ਲੋਕਾਂ ਨੂੰ ਪਿੰਡ ਖਾਲੀ ਕਰਨ ਦੇ ਆਦੇਸ਼ ਦਿੱਤੇ ਜਾਂਦੇ ਹਨ, ਉਨ੍ਹਾਂ ਪਿੰਡਾਂ ਦੇ ਲੋਕ ਪਿੰਡਾਂ ਨੂੰ ਤੁਰੰਤ ਖਾਲੀ ਕਰਕੇ ਸੁਰੱਖਿਅਤ ਸਥਾਨਾ 'ਤੇ ਚਲੇ ਜਾਣ। ਉਨ੍ਹਾਂ ਦੱਸਿਆ ਕਿ ਭਾਰਤੀ ਸੇਨਾ ਦੀਆਂ 3 ਕੰਪਨੀਆਂ ਅਤੇ ਮੋਟਰ ਬੋਟਸ ਦੀ ਮਦਦ ਲਈ ਜਾ ਰਹੀ ਹੈ। ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਹੜ੍ਹ 'ਚ ਫਸੇ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਸਥਾਨਾਂ 'ਤੇ ਪਹੁੰਚਾ ਰਹੀ ਹੈ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
NEXT STORY