ਚੰਡੀਗੜ੍ਹ/ਮੋਗਾ : ਮੋਗਾ 'ਚ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ ਨੂੰ ਸੁਲਝਾਉਣ ਅਤੇ ਅਗਵਾ ਹੋਏ ਬੱਚੇ ਨੂੰ ਬਰਾਮਦ ਕਰਨ ਦੇ ਮਾਮਲੇ 'ਚ 'ਆਪ' ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨੀਲ ਗਰਗ ਨੇ ਕਿਹਾ ਕਿ ਮੋਗਾ 'ਚ ਸ਼ਿਵਸੈਨਾ ਆਗੂ ਦੇ ਕਤਲ ਮਾਮਲੇ 'ਚ ਪੰਜਾਬ ਪੁਲਸ ਨੇ 24 ਘੰਟਿਆਂ ਅੰਦਰ ਬਰਮਾਸ਼ਾਂ ਨੂੰ ਫੜ੍ਹਿਆ ਹੈ। ਇਸ ਦੇ ਨਾਲ ਹੀ ਅਗਵਾ ਹੋਏ ਬੱਚੇ ਨੂੰ ਸਹੀ-ਸਲਾਮਤ ਬਦਮਾਸ਼ਾਂ ਤੋਂ ਕਾਬੂ ਕਰਕੇ ਉਸ ਦੇ ਪਰਿਵਾਰ ਤੱਕ ਪਹੁੰਚਾਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੋਲੀ ਵਾਲੇ ਦਿਨ ਪਏ ਵੈਣ, ਅੰਤਰਰਾਸ਼ਟਰੀ ਖਿਡਾਰਣ ਦੀ ਭਿਆਨਕ ਹਾਦਸੇ ਦੌਰਾਨ ਮੌਤ
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਖੁੱਲ੍ਹੀ ਛੋਟ ਦਿੱਤੀ ਗਈ ਹੈ ਕਿ ਸੂਬੇ 'ਚ ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਬਦਮਾਸ਼ਾਂ ਅਤੇ ਨਸ਼ਾ ਤਸਕਰਾਂ 'ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ 2 ਸਰਕਾਰੀ ਛੁੱਟੀਆਂ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਨੀਲ ਗਰਗ ਨੇ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਆਮ ਆਦਮੀ ਪਾਰਟੀ ਦੀ ਸਭ ਤੋਂ ਪਹਿਲੀ ਤਰਜ਼ੀਹ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਅਤੇ ਬਦਮਾਸ਼ਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਪੰਜਾਬ ਛੱਡ ਦੇਣ ਨਹੀਂ ਤਾਂ ਫਿਰ ਇਹ ਕੰਮ ਛੱਡ ਦੇਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
GNDH 'ਚ ਮਰੀਜ਼ਾਂ ਨੂੰ ਗਲੂਕੋਜ਼ ਦੇਣ ਨਾਲ ਹੋਇਆ ਰਿਐਕਸ਼ਨ, ਸਰੀਰ 'ਤੇ ਪੈ ਗਏ ਧੱਫੜ
NEXT STORY