ਲੁਧਿਆਣਾ (ਹਿਤੇਸ਼): ਪੰਜਾਬ ਸਰਕਾਰ ਵੱਲੋਂ ਅੱਜ 26 ਆਈ.ਏ.ਐੱਸ. ਅਤੇ ਪੀ.ਸੀ.ਐੱਸ. ਅਧਿਕਾਰੀਆਂ ਦੀ ਟ੍ਰਾਂਸਫਰ ਲਿਸਟ ਜਾਰੀ ਕੀਤੀ ਗਈ ਹੈ। ਇਸ ਲਿਸਟ ਵਿਚ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਨੂੰ ਵੀ ਬਦਲ ਦਿੱਤਾ ਗਿਆ ਹੈ। ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਆਦਿਤਿਆ ਡੇਚਲਵਾਲ ਦੀ ਟ੍ਰਾਂਸਫਰ ਕਰ ਦਿੱਤੀ ਗਈ ਹੈ।
ਆਦਿਤਿਆ ਡੇਚਲਵਾਲ ਨੂੰ ਹੁਣ ਡੀ.ਸੀ. ਰੋਪੜ ਲਗਾਇਆ ਗਿਆ ਹੈ, ਜਦਕਿ ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ ਨੀਰੂ ਕਤਿਆਲ ਹੋਣਗੇ, ਜੋ ਕਿ ਇਸ ਸਮੇਂ ਪੁੱਡਾ ਦੇ ਮੁੱਖ ਪ੍ਰਸ਼ਾਸਕ ਵਜੋਂ ਕੰਮ ਕਰ ਰਹੇ ਸੀ। ਉਨ੍ਹਾਂ ਦੀ ਨਿਯੁਕਤੀ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਦੇ ਰੂਪ 'ਚ ਕੀਤੀ ਗਈ ਹੈ। ਹੁਣ ਤੋਂ ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ ਨੀਰੂ ਕਤਿਆਲ ਹੋਣਗੇ, ਜੋ ਕਿ ਪਹਿਲਾਂ ਵੀ ਐਡੀਸ਼ਨਲ ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਗਲਾਡਾ ਦੇ ਚੀਫ਼ ਵੀ ਰਹਿ ਚੁੱਕੇ ਹਨ।
ਜ਼ਹਿਰੀਲਾ ਪਦਾਰਥ ਨਿਗਲਣ ਤੋਂ ਬਾਅਦ ਅਣਪਛਾਤੇ ਵਿਅਕਤੀ ਦੀ ਮੌਤ
NEXT STORY