ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ): ਮੋਗਾ ਜ਼ਿਲ੍ਹੇ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੀ ਹੋਣਹਾਰ ਵਿਦਿਆਰਥਣ ਰਮਨੀਤ ਕੌਰ ਨੇ NEET-UG ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚ ਪਹਿਲਾ ਸਥਾਨ ਅਤੇ ਦੇਸ਼ ਭਰ ਵਿਚ 9ਵਾਂ ਆਲ ਇੰਡੀਆ ਰੈਂਕ ਹਾਸਲ ਕੀਤਾ ਹੈ। ਰਮਨੀਤ ਕੌਰ ਨੇ ਪ੍ਰੀਖਿਆ ਵਿਚ 720 ਵਿਚੋਂ 668 ਅੰਕ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ ਉਸ ਨੇ ਐੱਸ. ਸੀ. ਕੈਟੇਗਰੀ ਵਿਚ ਆਲ ਇੰਡੀਆ 9ਵਾਂ ਰੈਂਕ ਅਤੇ ਪੰਜਾਬ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਹ ਰਾਜਿੰਦਰ ਸਿੰਘ ਅਤੇ ਬਲਵਿੰਦਰ ਕੌਰ ਦੀ ਧੀ ਹੈ। ਰਮਨੀਤ ਕੌਰ ਮੋਗਾ ਦੇ ਨੈਸ਼ਨਲ ਕਾਨਵੈਂਟ ਸਕੂਲ ਦੀ ਵਿਦਿਆਰਥਣ ਰਹੀ ਹੈ। ਉਸ ਦੀ ਇਸ ਸ਼ਾਨਦਾਰ ਸਫਲਤਾ ਨਾਲ ਪਰਿਵਾਰ, ਸਕੂਲ ਅਤੇ ਪੂਰੇ ਮੋਗਾ ਜ਼ਿਲ੍ਹੇ ਵਿੱਚ ਖੁਸ਼ੀ ਦਾ ਮਾਹੌਲ ਹੈ।
ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਦਾਨੀ, ਪ੍ਰਿੰਸੀਪਲ ਅਤੇ ਸਮੂਹ ਸਟਾਫ ਨੇ ਰਮਨੀਤ ਕੌਰ ਨੂੰ ਵਧਾਈ ਦਿੰਦਿਆਂ ਉਸ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਰਮਨੀਤ ਦੀ ਇਹ ਉਪਲੱਬਧੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ ਅਤੇ ਸਖ਼ਤ ਮਿਹਨਤ ਤੇ ਲਗਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਰਮਨੀਤ ਕੌਰ ਦੀ ਇਸ ਇਤਿਹਾਸਕ ਕਾਮਯਾਬੀ 'ਤੇ ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਵੱਲੋਂ ਵੀ ਉਸ ਅਤੇ ਉਸ ਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਹ ਸਫਲਤਾ ਨਾ ਸਿਰਫ਼ ਮੋਗਾ, ਸਗੋਂ ਪੂਰੇ ਪੰਜਾਬ ਲਈ ਮਾਣ ਦੀ ਗੱਲ ਹੈ।
ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ ਕੀਤਾ ਟਾਪ
NEXT STORY