ਚੰਡੀਗੜ੍ਹ (ਅੰਕੁਰ) : ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਹਾਸ਼ੀਏ ’ਤੇ ਪਏ ਵਰਗਾਂ ਦੀ ਭਲਾਈ ਲਈ ਦ੍ਰਿੜ਼ ਵਚਨਬੱਧ ਹੈ। ਉਨ੍ਹਾਂ ਨੇ ਸਮਾਜਿਕ ਨਿਆਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐੱਸ.ਸੀ. ਸਬ ਪਲਾਨ ਅਧੀਨ ਹੋਏ ਕਾਰਜਾਂ ਦਾ ਜਾਇਜ਼ਾ ਲਿਆ ਤੇ ਨਿਰਦੇਸ਼ ਦਿੱਤੇ ਕਿ ਸਾਰੇ ਵਿਭਾਗਾਂ ਤੋਂ ਇਹ ਰਿਪੋਰਟ ਜਲਦੀ ਪ੍ਰਾਪਤ ਕੀਤੀ ਜਾਵੇ ਕਿ ਜਾਰੀ ਕੀਤੀ ਗਈ ਰਾਸ਼ੀ ਵਿੱਚੋਂ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕਵਰ ਕਰਨ ਲਈ ਕਿਹੜੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਾਰੀ ਐੱਸ. ਸੀ. ਐੱਸ. ਪੀ. ਬਜਟ ਦੀ ਵਰਤੋਂ ਸਿਰਫ਼ ਐੱਸ.ਸੀ. ਭਾਈਚਾਰੇ ਦੀ ਭਲਾਈ ਲਈ ਹੀ ਕੀਤੀ ਜਾਵੇ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਨਿਆਂ ਵਿਭਾਗ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਹਾਸ਼ੀਏ ’ਤੇ ਪਏ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ’ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ, ਅਸ਼ੀਰਵਾਦ ਸਕੀਮ, ਅਤੇ ਡਾ. ਬੀ.ਆਰ. ਅੰਬੇਡਕਰ ਭਵਨਾਂ ਦੇ ਨਿਰਮਾਣ ਤੇ ਮੁਰੰਮਤ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।
ਡਾਕਟਰ ਬਣਿਆ ਫਰਿਸ਼ਤਾ: 19 ਸਾਲਾ ਵਹੀਦਾ ਤਬੱਸੁਮ ਦੇ ਇਲਾਜ ਲਈ ਇਕੱਠੇ ਕੀਤੇ ਪੈਸੇ
NEXT STORY