ਅਬੋਹਰ (ਸੁਨੀਲ) : ਬੀਤੀ ਰਾਤ ਅਬੋਹਰ-ਹਿੰਦੂਮਲਕੋਟ ਰੋਡ ’ਤੇ ਸਥਿਤ ਪਿੰਡ ਕਿੱਲਿਆਂਵਾਲੀ ’ਚ ਇਕ ਵਿਅਕਤੀ ਨੇ ਨਸ਼ੇ ’ਚ ਧੁੱਤ ਹੋ ਕੇ ਗੁਆਂਢੀ ਪਤੀ-ਪਤਨੀ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਫੱਟੜ ਕਰ ਦਿੱਤਾ। ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ ਤੇ ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਇਲਾਜ ਅਧੀਨ ਮਹਿੰਦਰ ਪੁੱਤਰ ਲਛਮਣ ਨੇ ਦੱਸਿਆ ਕਿ ਰਾਤ ਕਰੀਬ 8 ਵਜੇ ਉਨ੍ਹਾਂ ਦੇ ਗੁਆਂਢੀ ਨੇ ਉਸਨੂੰ ਘਰ ਤੋਂ ਬਾਹਰ ਬੁਲਾਇਆ ਜਿਸ ਤੇ ਉਹ ਅਤੇ ਉਸਦੀ ਪਤਨੀ ਘਰੋਂ ਬਾਹਰ ਆਏ।
ਉਕਤ ਨੇ ਦੱਸਿਆ ਕਿ ਇਸ ਦੌਰਾਨ ਗੁਆਂਢੀ ਨੇ ਨਸ਼ੇ ਦੀ ਹਾਲਤ ’ਚ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਜਦੋਂ ਉਸਦੀ ਪਤਨੀ ਉਸ ਨੂੰ ਛੁਡਵਾਉਣ ਲਈ ਆਈ ਤਾਂ ਗੁਆਂਢੀ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ ਜਿਸ ਨਾਲ ਉਹ ਵੀ ਗੰਭੀਰ ਜ਼ਖਮੀ ਹੋ ਗਈ।
ਅਟਾਰੀ ਬਾਰਡਰ ’ਤੇ 370 ਫੁੱਟ ਦਾ ਤਿਰੰਗਾ ਗਾਇਬ ਦੇਖ ਨਿਰਾਸ਼ ਹੋਏ ਟੂਰਿਸਟ, ਭਾਰਤੀਆਂ ਨੂੰ ਚਿੜ੍ਹਾਉਂਦਾ ਪਾਕਿ ਦਾ ਝੰਡਾ
NEXT STORY