ਬਟਾਲਾ, (ਬੇਰੀ)- ਅੱਜ ਅਲੀਵਾਲ ਰੋਡ ਬਟਾਲਾ ਅਜੀਤ ਨਗਰ ਵਿਖੇ ਗੁਆਂਢੀਆਂ ਵੱਲੋਂ ਘਰ 'ਚ ਦਾਖਲ ਹੋ ਕੇ ਇਕ ਨਾਬਾਲਗ ਲੜਕੀ ਨੂੰ ਕੁੱਟਮਾਰ ਕਰ ਕੇ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੇਰੇ ਇਲਾਜ ਪਲਵੀ (17) ਦੀ ਦਾਦੀ ਕਾਂਤਾ ਰਾਣੀ ਅਤੇ ਮਾਤਾ ਪ੍ਰਵੀਨ ਨੇ ਦੱਸਿਆ ਉਹ ਮਿਹਨਤ ਮਜ਼ਦੂਰੀ ਕਰਨ ਲਈ ਗਈਆਂ ਹੋਈਆਂ ਸਨ ਅਤੇ ਉਨ੍ਹਾਂ ਦੀ ਲੜਕੀ ਘਰ 'ਚ ਇਕੱਲੀ ਸੀ ਕਿ ਉਨ੍ਹਾਂ ਦੇ ਗੁਆਂਢੀਆਂ ਨੇ ਘਰ 'ਚ ਦਾਖਲ ਹੋ ਕੇ ਉਨ੍ਹਾਂ ਦੀ ਲੜਕੀ ਦੀ ਕੁੱਟਮਾਰ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਕਾਰਨ ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਿਵਲ ਲਾਈਨ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਕੀ ਕਹਿੰਦੇ ਹਨ ਥਾਣਾ ਸਿਵਲ ਲਾਈਨ ਦੇ ਹੌਲਦਾਰ
ਇਸ ਸਬੰਧੀ ਜਦੋਂ ਮੌਕੇ 'ਤੇ ਪਹੁੰਚੇ ਥਾਣਾ ਸਿਵਲ ਲਾਈਨ ਦੇ ਹੌਲਦਾਰ ਬਲਬੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਝਗੜੇ ਸਬੰਧੀ ਸੂਚਨਾ ਦਿੱਤੀ ਗਈ ਸੀ, ਜਿਸ ਕਾਰਨ ਉਹ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਝਗੜੇ ਦੌਰਾਨ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਠੱਗੀ ਦੇ ਸ਼ਿਕਾਰ ਨੌਜਵਾਨਾਂ ਵੱਲੋਂ ਟਰੈਵਲ ਏਜੰਟ ਖਿਲਾਫ਼ ਰੋਸ ਪ੍ਰਦਰਸ਼ਨ
NEXT STORY