ਬਠਿੰਡਾ (ਸੁਖਵਿੰਦਰ) : ਮਾਰਚ 2023 ਦੌਰਾਨ ਇਕ ਨੌਜਵਾਨ ਦਾ ਕਤਲ ਕਰਕੇ ਉਸ ਨੂੰ ਹਾਦਸੇ ਦਾ ਰੂਪ ਦੇਣ ਦੀ ਘਟਨਾ ਦਾ ਹੈਰਾਨ ਕਰਨ ਵਾਲਾ ਸੱਚ ਪੁਲਸ ਜਾਂਚ ਦੌਰਾਨ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਕਤਲ ਦੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ 9 ਮਾਰਚ 2023 ਨੂੰ ਲਖਵੀਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਗਿੱਦੜਬਾਹਾ ਦੀ ਲਾਸ਼ ਮਲੋਟ ਰੋਡ ’ਤੇ ਸੜਕ ਕਿਨਾਰੇ ਪਈ ਮਿਲੀ ਸੀ ਅਤੇ ਜਾਪਦਾ ਸੀ ਕਿ ਕੋਈ ਅਣਪਛਾਤਾ ਵਾਹਨ ਉਸ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ ਹੈ। ਪੁਲਸ ਨੂੰ ਮਾਮਲਾ ਸ਼ੱਕੀ ਲੱਗਿਆ, ਜਿਸ ਕਾਰਨ ਥਾਣਾ ਥਰਮਲ ਵਿਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਪਰਿਵਾਰ ’ਤੇ ਆ ਟੁੱਟਾ ਦੁੱਖਾਂ ਦਾ ਪਹਾੜ, 15 ਸਾਲਾ ਪੁੱਤ ਦੀ ਲਾਸ਼ ਦੇਖ ਮਾਪਿਆਂ ਦੀਆਂ ਨਿਕਲ ਗਈਆਂ ਚੀਕਾਂ
ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਘਟਨਾ ਕੋਈ ਹਾਦਸਾ ਨਹੀਂ ਸੀ, ਸਗੋਂ ਉਕਤ ਵਿਅਕਤੀ ਦਾ ਕਤਲ ਪੂਰੀ ਸੋਚੀ ਸਮਝੀ ਯੋਜਨਾ ਬਣਾ ਕੇ ਕੀਤਾ ਗਿਆ ਸੀ। ਇਹ ਕਤਲ ਮ੍ਰਿਤਕ ਦੇ ਫੁੱਫੜ ਨੇ ਕੀਤਾ ਸੀ। ਪੁਲਸ ਜਾਂਚ ’ਚ ਪਤਾ ਲੱਗਾ ਕਿ ਫੁੱਫੜ ਨੇ ਆਪਣੀ ਸਾਬਕਾ ਪ੍ਰੇਮਿਕਾ ਦਾ ਵਿਆਹ ਮ੍ਰਿਤਕ ਨਾਲ ਕਰਵਾਇਆ ਸੀ ਅਤੇ ਵਿਆਹ ਤੋਂ ਬਾਅਦ ਵੀ ਉਸ ਨਾਲ ਸਬੰਧ ਬਣਾਈ ਰੱਖੇ। ਇਸ ਬਾਰੇ ਜਦੋਂ ਭਤੀਜੇ ਨੂੰ ਪਤ ਲੱਗਾ ਤਾਂ ਰਾਜ਼ ਲੁਕਾਉਣ ਲਈ ਫੁੱਫੜ ਨੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ : ਪੁੱਤ ਨੂੰ ਕੈਨੇਡਾ ਭੇਜਣ ਲਈ 7 ਬੈਂਡ ਵਾਲੀ ਕੁੜੀ ਨਾਲ ਕਰਵਾਇਆ ਵਿਆਹ, ਮਹੀਨੇ ’ਚ ਹੀ ਚੰਨ ਚਾੜ੍ਹ ਗਈ ਨੂੰਹ ਰਾਣੀ
ਐੱਸ. ਐੱਸ. ਪੀ. ਗੁਲਨੀਮ ਸਿੰਘ ਖੁਰਾਣਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਜਾਂਚ ’ਚ ਪਤਾ ਲੱਗਾ ਕਿ ਮੁਲਜ਼ਮ ਜਸਵਿੰਦਰ ਸਿੰਘ ਉਰਫ ਕਾਲਾ ਨਿਵਾਸੀ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ ਬਠਿੰਡਾ ਮ੍ਰਿਤਕ ਦਾ ਫੁੱਫੜ ਸੀ। ਜਤਿੰਦਰ ਸਿੰਘ ਉਰਫ ਜਿੰਦੂ ਨਿਵਾਸੀ ਪਿੰਡ ਡੰਡਾ ਅਤੇ ਰੁਪਿੰਦਰ ਸਿੰਘ ਉਰਫ ਪਿੰਡਾ ਨਿਵਾਸੀ ਪਿੰਡ ਹਰੀਕੇ ਕਲਾਂ, ਸ੍ਰੀ ਮੁਕਤਸਰ ਸਾਹਿਬ ਜਸਵਿੰਦਰ ਸਿੰਘ ਨਾਲ ਕਤਲ ਵਿਚ ਸ਼ਾਮਲ ਰਹੇ। ਜਸਵਿੰਦਰ ਸਿੰਘ, ਜਤਿੰਦਰ ਸਿੰਘ ਉਰਫ ਜਿੰਦੂ ਅਤੇ ਰੁਪਿੰਦਰ ਸਿੰਘ ਉਰਫ ਪਿੰਡਾ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਕੇ ਜਾਂਚ ਕੀਤੀ ਤਾਂ ਪੂਰੇ ਮਾਮਲੇ ਦਾ ਖੁਲਾਸਾ ਹੋ ਗਿਆ। ਘਟਨਾ ਵਿਚ ਇਸਤੇਮਾਲ ਵਾਹਨ ਅਤੇ ਲੋਹੇ ਦੀ ਰਾਡ ਬਰਾਮਦ ਕਰਕੇ ਜਤਿੰਦਰ ਸਿੰਘ ਉਰਫ ਜਿੰਦੂ ਤੇ ਰੁਪਿੰਦਰ ਸਿੰਘ ਉਰਫ ਪਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਫਿਰ ਵਰ੍ਹਣਗੇ ਬੱਦਲ, ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਦਾ ਅਲਰਟ
ਹੁਸ਼ਿਆਰਪੁਰ ਵਿਖੇ ਕੈਮੀਕਲ ਫੈਕਟਰੀ ’ਚ ਲੱਗੀ ਭਿਆਨਕ ਅੱਗ, ਨਾਲ ਲੱਗਦੀ ਫੈਕਟਰੀ ਨੂੰ ਵੀ ਲਿਆ ਲਪੇਟ ’ਚ
NEXT STORY