ਅੰਮ੍ਰਿਤਸਰ- ਜਾਇਦਾਦ ਵਾਸਤੇ ਹਰੇਕ ਵਿਅਕਤੀ ਦਾ ਖੂਨ ਇੰਨਾ ਕੁ ਸਫ਼ੇਦ ਹੋ ਜਾਂਦਾ ਹੈ ਕਿ ਉਹ ਕਿਸੇ ਨੂੰ ਵੀ ਮਾਰਨ ਤੱਕ ਪਹੁੰਚ ਜਾਂਦਾ ਹੈ। ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਅੰਮ੍ਰਿਤਸਰ 'ਚ ਇੱਕ ਭਤੀਜੇ ਵੱਲੋਂ ਆਪਣੇ ਸਕੇ ਚਾਚੇ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜਿਸ ਦੀ ਸੀ. ਸੀ. ਟੀ. ਵੀ. ਵੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਸ ਤੋਂ ਬਾਅਦ ਚਾਚੇ ਨੇ ਜਾਣਕਾਰੀ ਦਿੰਦੇ ਉਹ ਦੱਸਿਆ ਕਿ ਉਸਦੇ ਭਤੀਜੇ ਵੱਲੋਂ ਉਸ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ ਕਿਉਂਕਿ ਉਸ ਦੀ ਜਾਇਦਾਦ ਹੜਪਣਾ ਚਾਹੁੰਦਾ ਹੈ।
ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਭਤੀਜਾ ਆਪਣੇ ਸਾਥੀਆਂ ਨਾਲ ਸਾਡੇ ਘਰ 'ਚ ਦਾਖ਼ਲ ਹੋਇਆ ਅਤੇ ਹਥੌੜਿਆਂ ਨਾਲ ਮੇਰੇ ਅਤੇ ਮੇਰੇ ਪੁੱਤਰ 'ਤੇ ਹਮਲਾ ਕਰ ਦਿੱਤਾ। ਜਿਸ 'ਤੇ ਮੇਰਾ ਪੁੱਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਅਤੇ ਇਲਾਜ ਲਈ ਉਸਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲਿਜਾਇਆ ਗਿਆ ।
ਇਹ ਵੀ ਪੜ੍ਹੋ- ਕਿਸਾਨਾਂ ਦਾ ਧਰਨਾ ਖ਼ਤਮ, ਸੰਯੁਕਤ ਕਿਸਾਨ ਮੋਰਚਾ ਕੱਲ੍ਹ ਨੂੰ ਲਵੇਗਾ ਵੱਡਾ ਫੈਸਲਾ
ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਇਹ ਪਹਿਲਾਂ ਮਾਮਲਾ ਨਹੀਂ ਹੈ ਕਿ ਉਸ ਵੱਲੋਂ ਇਸ ਤਰ੍ਹਾਂ ਦਾ ਹਮਲਾ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਉਸ ਆਪਣੇ ਸਾਥੀਆਂ ਨਾਲ ਮਿਲ ਕੇ ਸਾਡੇ 'ਤੇ ਜਾਨਲੇਵਾ ਹਮਲਾ ਕੀਤਾ ਹੈ ਅਤੇ ਅਸੀਂ ਇਸ ਦੀ ਸ਼ਿਕਾਇਤ ਲਗਾਤਾਰ ਹੀ ਪ੍ਰਸ਼ਾਸਨ ਅਧਿਕਾਰੀਆਂ ਨੂੰ ਦੇ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਅੱਜ ਵੀ ਆਸ ਕਰਦੇ ਹਾਂ ਕਿ ਪ੍ਰਸ਼ਾਸਨਿਕ ਅਧਿਕਾਰੀ ਉਸ 'ਤੇ ਬਣਦੀ ਕਾਰਵਾਈ ਜ਼ਰੂਰ ਕਰੇਗੀ ।
ਇਹ ਵੀ ਪੜ੍ਹੋ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਤਲਬ
ਦੂਸਰੇ ਪਾਸੇ ਪੁਲਸ ਅਧਿਕਾਰੀ ਨੇ ਕਿਹਾ ਕਿ ਦੋਵਾਂ ਧਿਰਾਂ ਦੀ ਅਸੀਂ ਸ਼ਿਕਾਇਤ ਲੈ ਲਈ ਹੈ ਅਤੇ ਮਾਮੂਲੀ ਝਗੜੇ ਦੌਰਾਨ ਦੋਵਾਂ ਨੂੰ ਜ਼ਰੂਰ ਸੱਟਾ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਦੋਵਾਂ ਦੇ ਡਾਕਟ ਕੱਟ ਕੇ ਦੇ ਦਿੱਤੇ ਹਨ ਅਤੇ ਜੋ ਵੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਜਾਇਦਾਦ ਨੂੰ ਲੈ ਕੇ 2 ਭਰਾਵਾਂ ’ਚ ਤਕਰਾਰ, ਭਰਜਾਈ ਨਾਲ ਕੀਤੀ ਸ਼ਰਮਨਾਕ ਹਰਕਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾਂ : ਹਰਚੰਦ ਸਿੰਘ ਬਰਸਟ
NEXT STORY