ਚੰਡੀਗੜ੍ਹ : ਪੰਜਾਬ 'ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਦਰਅਸਲ ਆਉਣ ਵਾਲੇ ਦਿਨਾਂ 'ਚ ਮੌਸਮ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਅਤੇ ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਵਰਗਾ ਰਹੇਗਾ। ਮੌਸਮ ਵਿਭਾਗ ਵਲੋਂ 9, 10, 11, 12 ਅਤੇ 13 ਅਗਸਤ ਲਈ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਿੰਮ ਜਾਣ ਵਾਲਿਆਂ ਲਈ ਆ ਗਈ ਵੱਡੀ ਖ਼ਬਰ, ਪੰਜਾਬ 'ਚ ਜਾਰੀ ਹੋਈ ADVISORY
ਹਾਲਾਂਕਿ ਇਨ੍ਹਾਂ ਦਿਨਾਂ ਲੋਕਾਂ ਨੂੰ ਹੁੰਮਸ ਅਤੇ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਦਾ ਮਿਜਾਜ਼ 11 ਅਗਸਤ ਤੋਂ ਬਦਲ ਸਕਦਾ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਕਾਲੇ ਬੱਦਲਾਂ ਤੋਂ ਬਾਅਦ ਵੀ ਮੀਂਹ ਨਹੀਂ ਪਿਆ।
ਇਹ ਵੀ ਪੜ੍ਹੋ : ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਬੰਦ, ਰੱਖੜੀ ਤੋਂ ਪਹਿਲਾਂ ਬੀਬੀਆਂ...
ਉੱਥੇ ਹੀ ਜਲ ਸਰੋਤ ਵਿਭਾਗ ਵਲੋਂ ਪੌਂਗ ਡੈਮ ਤੋਂ ਕਰੀਬ 300 ਕਿਊਸਿਕ ਪਾਣੀ ਛੱਡਿਆ ਗਿਆ ਹੈ ਅਤੇ ਵੀਰਵਾਰ ਨੂੰ ਵੀ ਪੌਂਗ ਤੋਂ ਦੁੱਗਣਾ ਪਾਣੀ ਛੱਡਿਆ ਗਿਆ। ਇਸ ਤੋਂ ਬਾਅਦ ਪੰਜਾਬ 'ਚ ਘੱਗਰ ਅਤੇ ਸਤਲੁਜ ਦਰਿਆਵਾਂ 'ਚ ਵੀ ਪਾਣੀ ਦਾ ਪੱਧਰ ਵਧਿਆ ਹੋਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰੂ ਨਾਨਕ ਦੇਵ ਹਸਪਤਾਲ 'ਚ ਮਰੀਜ਼ ਨਾਲ ਹੈਰਾਨੀਜਨਕ ਕਾਰਾ, ਨਰਸ ਬੋਲੀ- 'ਗਲਤੀ ਤਾਂ ਹੋ ਹੀ ਜਾਂਦੀ ਹੈ'
NEXT STORY