ਚੰਡੀਗੜ੍ਹ (ਸੁਸ਼ੀਲ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਦੌਰਾਨ ਚੰਡੀਗੜ੍ਹ ਪੁਲਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਡੀ. ਸੀ. ਨਿਸ਼ਾਂਤ ਯਾਦਵ ਨੇ ਡਰੋਨਾਂ ’ਤੇ ਪਾਬੰਦੀ ਲਗਾਉਂਦੇ ਹੋਏ ਨੋ-ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਕਈ ਸੜਕਾਂ ’ਤੇ ਆਵਾਜਾਈ ਨੂੰ ਡਾਇਵਰਟ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਡੀ. ਸੀ. ਨਿਸ਼ਾਂਤ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੁੱਧਵਾਰ ਨੂੰ ਪੰਚਕੂਲਾ ਆ ਰਹੇ ਹਨ। ਦੇਸ਼ ਵਿਰੋਧੀ ਤੱਤਾਂ ਵਲੋਂ ਇਮਪ੍ਰੋਵਾਈਜ਼ਡ ਵਿਸਫੋਟਕ ਯੰਤਰਾਂ ਨਾਲ ਲੈਸ ਡਰੋਨਾਂ ਦੀ ਵਰਤੋਂ ਕਰਕੇ ਅੱਤਵਾਦੀ ਹਮਲਿਆਂ ਦੀ ਸੰਭਾਵਨਾ ਦੇ ਕਾਰਨ ਡਰੋਨ ’ਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਸਕੂਲਾਂ 'ਚ ਪੈ ਗਈਆਂ ਛੁੱਟੀਆਂ! ਵਿਦਿਆਰਥੀਆਂ ਦੀਆਂ ਠੰਡ 'ਚ ਲੱਗੀਆਂ ਮੌਜਾਂ
ਇਹ ਹੁਕਮ ਪੁਲਸ, ਅਰਧ ਸੈਨਿਕ ਬਲਾਂ, ਹਵਾਈ ਸੈਨਾ, ਐੱਸ. ਪੀ. ਜੀ. ਕਰਮਚਾਰੀਆਂ ਅਤੇ ਸਮਰੱਥ ਸਰਕਾਰੀ ਅਥਾਰਟੀ ਰਾਹੀਂ ਅਧਿਕਾਰਤ ਵਿਅਕਤੀਆਂ ਸਮੇਤ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ’ਤੇ ਲਾਗੂ ਨਹੀਂ ਹੁੰਦਾ। ਟ੍ਰੈਫਿਕ ਪੁਲਸ ਨੇ ਪੰਚਕੂਲਾ ਵਿਚ ਪ੍ਰਸਤਾਵਿਤ ਸਮਾਗਮ ਸਬੰਧੀ ਇਕ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਕੇਂਦਰੀ ਮੰਤਰੀ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਆਪਣੇ ਕਾਫ਼ਲੇ ਨਾਲ ਪੰਚਕੂਲਾ ਲਈ ਰਵਾਨਾ ਹੋਣਗੇ। ਨਤੀਜੇ ਵਜੋਂ ਨਿਰਧਾਰਤ ਸਮੇਂ ਦੌਰਾਨ ਕੁੱਝ ਪ੍ਰਮੁੱਖ ਰੂਟਾਂ ’ਤੇ ਆਵਾਜਾਈ ਨੂੰ ਨਿਯੰਤਰਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਸਰਕਾਰ ਨੇ ਜਾਰੀ ਕੀਤੇ ਹੁਕਮ, ਪੜ੍ਹੋ ਪੂਰੀ ਖ਼ਬਰ
24 ਦਸੰਬਰ ਨੂੰ ਦੱਖਣ ਮਾਰਗ ’ਤੇ ਏਅਰਪੋਰਟ ਲਾਈਟ ਪੁਆਇੰਟ ਤੋਂ ਸੈਕਟਰ-31-ਇੰਡਸਟਰੀਅਲ ਏਰੀਆ ਚੌਂਕ, ਪੂਰਵਾ ਮਾਰਗ ’ਤੇ ਟਰਾਂਸਪੋਰਟ ਲਾਈਟ ਪੁਆਇੰਟ ਅਤੇ ਮੱਧ ਮਾਰਗ ’ਤੇ ਟਰਾਂਸਪੋਰਟ ਲਾਈਟ ਪੁਆਇੰਟ ਤੋਂ ਫਨ ਰਿਪਬਲਿਕ ਲਾਈਟ ਪੁਆਇੰਟ (ਪੰਚਕੂਲਾ ਵੱਲ) ਤੱਕ ਆਵਾਜਾਈ ਨੂੰ ਡਾਇਵਰਟ ਕੀਤਾ ਜਾਵੇਗਾ। ਇਹ ਟ੍ਰੈਫਿਕ ਪ੍ਰਬੰਧ ਦੁਪਹਿਰ 2:30 ਵਜੇ ਤੋਂ ਸ਼ਾਮ 4 ਵਜੇ ਅਤੇ ਸ਼ਾਮ 7 ਵਜੇ ਤੋਂ ਰਾਤ 8 ਵਜੇ ਤੱਕ ਲਾਗੂ ਰਹੇਗਾ। ਇਸ ਸਮੇਂ ਦੌਰਾਨ ਵਾਹਨ ਚਾਲਕਾਂ ਨੂੰ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਟ੍ਰੈਫਿਕ ਪੁਲਸ ਨੇ ਲੋਕਾਂ ਨੂੰ ਨਿਰਧਾਰਤ ਸਮੇਂ ਦੌਰਾਨ ਪੁਲਸ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਟ੍ਰੈਫਿਕ ਪੁਲਸ ਦੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ, ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਰੀਅਲ-ਟਾਈਮ ਅਪਡੇਟਸ ਦੀ ਜਾਂਚ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੋਸਟਲ ਕੋਲ ਦਿਨ-ਦਿਹਾੜੇ ਵੱਡੀ ਵਾਰਦਾਤ, ਬਜ਼ੁਰਗ ਔਰਤ ਦੇ ਗਲੇ ’ਚੋਂ ਸੋਨੇ ਦੀਆਂ ਵਾਲੀਆਂ ਤੇ ਨਕਦੀ ਲੁੱਟੀ
NEXT STORY