ਚੰਡੀਗੜ੍ਹ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਮੁਤਾਬਕ ਜਿੱਥੇ ਆਉਣ ਵਾਲੇ 2 ਦਿਨ ਮੌਸਮ ਖ਼ੁਸ਼ਕ ਰਹੇਗਾ, ਉੱਥੇ ਹੀ ਅਗਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 9 ਤੋਂ 11 ਮਾਰਚ ਤੱਕ ਮੌਸਮ ਖ਼ੁਸ਼ਕ ਬਣਿਆ ਰਹੇਗਾ, ਜਦੋਂ ਕਿ 12 ਤੋਂ 14 ਮਾਰਚ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਅਧਿਕਾਰੀਆਂ ਨੂੰ ਵੀ ਜਾਰੀ ਹੋਏ ਹੁਕਮ
ਦਰਅਸਲ 9 ਮਾਰਚ ਨੂੰ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ 'ਚ ਬਰਫ਼ਬਾਰੀ ਹੋ ਸਕਦੀ ਹੈ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈ ਸਕਦਾ ਹੈ। ਹਾਲ ਦੀ ਘੜੀ ਪੰਜਾਬ 'ਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਡਿਪੂ ਹੋਲਡਰਾਂ ਨੂੰ ਵੱਡੀ ਰਾਹਤ! ਜਾਣੋ ਕੀ ਹੈ ਪੂਰਾ ਮਾਮਲਾ
ਆਉਣ ਵਾਲੇ ਦਿਨਾਂ ਵਿੱਚ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ, ਜਦੋਂ ਕਿ 9 ਮਾਰਚ ਤੋਂ ਇੱਕ ਨਵੀਂ ਪੱਛਮੀ ਗੜਬੜ ਸਰਗਰਮ ਹੋ ਰਹੀ ਹੈ, ਜਿਸ ਕਾਰਨ ਕੁੱਝ ਰਾਹਤ ਮਿਲਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਡਿਪੂ ਹੋਲਡਰਾਂ ਨੂੰ ਵੱਡੀ ਰਾਹਤ! ਜਾਣੋ ਕੀ ਹੈ ਪੂਰਾ ਮਾਮਲਾ
NEXT STORY