ਗੁਰਦਾਸਪੁਰ (ਵਿਨੋਦ)- ਗੁਰਸਿਮਰਨ ਸਿੰਘ ਢਿੱਲੋਂ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਾਮ 07:00 ਵਜੇ ਤੋਂ ਸਵੇਰੇ 06:00 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਹੁਕਮ 'ਚ ਅੱਗੇ ਕਿਹਾ ਗਿਆ ਹੈ ਕਿ ਕਣਕ ਦਾ ਸ਼ੀਜਨ ਸ਼ੁਰੂ ਹੋ ਚੁੱਕਾ ਹੈ। ਆਮ ਤੌਰ ’ਤੇ ਦੇਖਣ ਵਿੱਚ ਆਉਂਦਾ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਕੱਟ ਦਿੰਦੀਆਂ ਹਨ। ਇਸ ਦੀ ਕੁਆਲਿਟੀ ਗਿਰ ਜਾਂਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ ਅਤੇ ਜਿਸ ਦਾ ਸਿੱਧਾ ਅਸਰ ਦੇਸ਼ ਦੇ ਉਤਪਾਦਨ ’ਤੇ ਪੈਂਦਾ ਹੈ। ਕਣਕ ਨਾ ਵਿਕਣ ਕਰਕੇ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਸਤਾ ਪੈਦਾ ਹੁੰਦਾ ਹੈ। ਇਸ ਲਈ ਇਸ ਦੀ ਰੋਕਥਾਮ ਕਰਨ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ- ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਨੂੰ ਲਾਸ਼ ਬਰਾਮਦ
ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਅਧਿਕਾਰੀ ਦੇ ਖੇਤਰ ਵਿੱਚ ਸ਼ਾਮ 07:00 ਵਜੇ ਤੋਂ ਸਵੇਰੇ 06:00 ਵਜੇ ਤੱਕ ਕੰਬਾਇਨ ਨਾਲ ਕਣਕ ਦੀ ਫਸਲ ਕੱਟਦੀ ਫੜੀ ਗਈ, ਤਾਂ ਡਿਊਟੀ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਦੇ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ ਮਿਤੀ 05/04/2026 ਤੋਂ ਮਿਤੀ 10/06/2026 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਖੰਨਾ ਦੀ ਅਨਾਜ ਮੰਡੀ 'ਚ ਕਣਕ ਦੀਆਂ ਬੋਰੀਆਂ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ
NEXT STORY