ਧੂਰੀ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਸ਼ਹਿਰ ਦੇ ਨੌਜਵਾਨ ਮੁੰਡੇ-ਕੁੜੀਆਂ ਨਿਹਾਰਿਕਾ ਸਿੰਗਲਾ, ਅਭਿਸ਼ੇਕ ਪਾਠਕ ਅਤੇ ਹਿਮਾਨੀ ਗੁਪਤਾ ਵੱਲੋਂ ਪੰਜਾਬ ਸਿਵਲ ਸੇਵਾਵਾਂ (ਜੂਡੀਸ਼ੀਅਲ) ਪ੍ਰੀਖਿਆ ਪਾਸ ਕਰ ਕੇ ਜੱਜ ਬਣਨ ਉਪਰੰਤ ਉਨ੍ਹਾਂ ਦੇ ਘਰ-ਘਰ ਜਾ ਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਜੱਜ ਬਣੇ ਨੌਜਵਾਨਾਂ ਵੱਲੋਂ ਡਾ. ਗੁਰਪ੍ਰੀਤ ਕੌਰ ਦਾ ਘਰ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤਾ ਵੱਡਾ ਤੋਹਫ਼ਾ, ਨੋਟੀਫਿਕੇਸ਼ਨ ਜਾਰੀ
ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਧੂਰੀ ਦੇ ਇਨ੍ਹਾਂ ਨੌਜਵਾਨਾਂ ਨੇ ਪ੍ਰੀਖਿਆ ਪਾਸ ਕਰ ਕੇ ਜਿੱਥੇ ਆਪਣਾ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ ਹੈ, ਉੱਥੇ ਹੀ ਧੂਰੀ ਸ਼ਹਿਰ ਦਾ ਨਾਂ ਵੀ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਦਾ ਸੁਪਨਾ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ਾਂ ’ਚ ਜਾਣ ਦੀ ਬਜਾਏ ਆਪਣੇ ਪੰਜਾਬ ’ਚ ਪੜ੍ਹ-ਲਿਖ ਕੇ ਇਨ੍ਹਾਂ ਨੌਜਵਾਨਾਂ ਵਾਂਗ ਵੱਡੇ ਅਫਸਰ ਬਣਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਅਹਿਮ ਉਪਰਾਲੇ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ’ਚ ਪੰਜਾਬ ਬੁਲੰਦੀਆਂ ਛੂੰਹਦਾਂ ਹੋਇਆ ਵਿਕਾਸ ਅਤੇ ਹਰ ਖੇਤਰ ’ਚ ਭਾਰਤ ਦਾ ਨੰਬਰ 1 ਸੂਬਾ ਹੋਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਮੰਤਰੀ ਗਡਕਰੀ ਵੱਲੋਂ DAK ਐਕਸਪ੍ਰੈੱਸ ਵੇਅ ਦੀ ਸਮੀਖਿਆ, CM ਮਾਨ ਨੇ ਦਵਾਇਆ ਇਹ ਭਰੋਸਾ
NEXT STORY