ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਵਿਚ ਪਨਸਪ, ਪਨਗ੍ਰੇਨ, ਮਾਰਕੀਟ ਕਮੇਟੀ, ਪੰਜਾਬ ਲਾਰਜ ਇੰਜਸਟ੍ਰੀਅਲ ਡਿਵਲਪਮੈਂਟ ਬੋਰਡ ਦੇ ਚੇਅਰਮੈਨ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਵਿਭਾਗਾਂ ਦੇ ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ! ਘੁੰਮ ਰਹੇ 32 ਅੱਤਵਾਦੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਅਹੁਦੇਦਾਰਾਂ ਦੀ ਲਿਸਟ ਸਾਂਝੀ ਕਰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਹੋਰ ਵਾਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ ਐਕਸ਼ਨ! ਇੱਕੋ ਵੇਲੇ ਸੀਲ ਕੀਤੀਆਂ 92 ਥਾਵਾਂ, ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ, ਕਈ ਵਾਹਨ ਜ਼ਬਤ
CM ਮਾਨ ਨੇ ਟਵੀਟ ਕੀਤਾ, "ਅੱਜ ਵੱਖ-ਵੱਖ ਵਿਭਾਗਾਂ 'ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। 'ਰੰਗਲਾ ਪੰਜਾਬ' ਟੀਮ ਵਿਚ ਤੁਹਾਡਾ ਸਵਾਗਤ ਹੈ। ਉਮੀਦ ਕਰਦੇ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਾਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਮਿਲਣਗੀਆਂ। ਪਿਆਰ ਅਤੇ ਵਿਸ਼ਵਾਸ ਬਣਾਈ ਰੱਖਿਓ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧਰੁਵ ਰਾਠੀ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ ਤੁਰੰਤ ਹਟਾਈ ਜਾਵੇ ਵੀਡੀਓ
NEXT STORY