ਨੈਸ਼ਨਲ ਡੈਸਕ: ਸੁਪਰੀਮ ਕੋਰਟ ਕਾਲੇਜੀਅਮ ਨੇ ਪੰਜਾਬ ਅਤੇ ਹਰਿਆਣਾ, ਰਾਜਸਥਾਨ, ਇਲਾਹਾਬਾਦ, ਗੁਹਾਟੀ ਅਤੇ ਝਾਰਖੰਡ ਦੀਆਂ ਹਾਈ ਕੋਰਟਾਂ ਲਈ ਨਵੇਂ ਚੀਫ਼ ਜਸਟਿਸਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਹੈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੰਜੀਵ ਖੰਨਾ ਅਤੇ ਬੀ.ਆਰ. ਗਵਈ ਦੀ ਸ਼ਮੂਲੀਅਤ ਵਾਲੇ ਕਾਲੇਜੀਅਮ ਨੇ 27 ਦਸੰਬਰ ਨੂੰ ਮਤੇ ਪਾਸ ਕੀਤੇ, ਜੋ ਵੀਰਵਾਰ ਸ਼ਾਮ ਨੂੰ ਅਧਿਕਾਰਤ ਵੈੱਬਸਾਈਟ 'ਤੇ ਅਪਲੋਡ ਕੀਤੇ ਗਏ ਸਨ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਤੋਂ ਪਰਤ ਰਹੇ ਪੁੱਤ ਨੂੰ ਚਾਈਂ-ਚਾਈਂ ਉਡੀਕ ਰਿਹਾ ਸੀ ਪਰਿਵਾਰ, ਉਸੇ ਦਿਨ ਆਏ ਫ਼ੋਨ ਨੇ ਘਰ 'ਚ ਪੁਆਏ ਵੈਣ (ਵੀਡੀਓ)
ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਕਾਲੇਜੀਅਮ ਨੇ ਰਾਜਸਥਾਨ ਹਾਈ ਕੋਰਟ ਦੇ ਜੱਜ ਮਨਿੰਦਰਾ ਮੋਹਨ ਸ਼੍ਰੀਵਾਸਤਵ ਨੂੰ ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ। ਰਾਜਸਥਾਨ ਹਾਈ ਕੋਰਟ ਦੇ ਜੱਜ ਜਸਟਿਸ ਅਰੁਣ ਭੰਸਾਲੀ ਨੂੰ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਹਰਦੀਪ ਸਿੰਘ ਨਿੱਝਰ ਦੇ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ, ਜਲਦ ਗ੍ਰਿਫ਼ਤਾਰ ਹੋਣਗੇ ਕਾਤਲ!
ਕਾਲੇਜੀਅਮ ਦੇ ਇਕ ਹੋਰ ਮਤੇ ਵਿਚ ਰਾਜਸਥਾਨ ਹਾਈ ਕੋਰਟ ਦੇ ਜੱਜ ਜਸਟਿਸ ਵਿਜੇ ਬਿਸ਼ਨੋਈ ਨੂੰ ਗੁਹਾਟੀ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਸੇ ਤਰ੍ਹਾਂ ਝਾਰਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਲਈ ਉੜੀਸਾ ਹਾਈ ਕੋਰਟ ਦੇ ਜੱਜ ਜਸਟਿਸ ਬੀਆਰ ਸਾਰੰਗੀ ਦੀ ਵੀ ਸਿਫ਼ਾਰਸ਼ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
303 ਭਾਰਤੀਆਂ ਦੇ ਜਹਾਜ਼ 'ਚੋਂ ਵਾਪਸ ਆਏ ਨੌਜਵਾਨ ਨੇ ਖੋਲ੍ਹੇ ਵੱਡੇ ਰਾਜ਼, ਕਿਹਾ- 'ਡੌਂਕੀ ਲਈ ਨਹੀਂ, ਘੁੰਮਣ ਗਏ ਸੀ'
NEXT STORY