ਅੰਮ੍ਰਿਤਸਰ : ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਅਧਿਕਾਰੀ (ਵਾਰਿਸ) ਚੁਣ ਲਿਆ ਹੈ। ਜਸਦੀਪ ਸਿੰਘ ਗਿੱਲ ਨੂੰ ਨਵਾਂ ਡੇਰਾ ਮੁਖੀ ਥਾਪਿਆ ਗਿਆ ਹੈ। ਇਹ ਐਲਾਨ ਖੁਦ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਕੀਤਾ ਗਿਆ ਹੈ। ਉਨ੍ਹਾਂ ਨੂੰ ਬਤੌਰ ਗੁਰੂ ਨਾਮ ਦੇਣ ਦਾ ਵੀ ਅਧਿਕਾਰ ਹੋਵੇਗਾ। ਡੇਰਾ ਬਿਆਸ ਵੱਲੋਂ ਜਾਰੀ ਪੱਤਰ ਵਿਚ ਆਖਿਆ ਗਿਆ ਹੈ ਕਿ ਪਿਆਰੀ ਸੰਗਤ ਜੀ, ਸਤਿਗੁਰੂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਪੁੱਤਰ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਥਾਪ ਦਿੱਤਾ ਹੈ। ਉਹ 2 ਸਤੰਬਰ (ਅੱਜ) ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਦੇ ਰੂਪ ਵਿਚ ਉਨ੍ਹਾਂ ਦੀ ਜਗ੍ਹਾ ਲੈਣਗੇ।
ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਉੱਤਰਾਅਧਿਕਾਰੀ ਦਾ ਐਲਾਨ
ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਹਜ਼ੂਰ ਮਹਾਰਾਜ ਜੀ ਤੋਂ ਬਾਅਦ ਉਨ੍ਹਾਂ ਨੂੰ ਸੰਗਤ ਦਾ ਭਰਪੂਰ ਸਹਿਯੋਗ ਅਤੇ ਪਿਆਰ ਮਿਲਿਆ ਹੈ, ਉਸੇ ਤਰ੍ਹਾਂ ਉਨ੍ਹਾਂ (ਜਸਦੀਪ ਗਿੱਲ) ਨੂੰ ਸੰਤ ਸਤਿਗੁਰੂ ਦੇ ਰੂਪ ਵਿਚ ਉਨ੍ਹਾਂ ਦੀ ਸੇਵਾ ਨਿਭਾਉਣ ਵਿਚ ਪਿਆਰ ਅਤੇ ਸਹਿਯੋਗ ਦਿੱਤਾ ਜਾਵੇ। ਜਸਦੀਪ ਸਿੰਘ ਗਿੱਲ, ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦੇ ਸੰਤ ਸਤਿਗੁਰੂ ਦੇ ਰੂਪ ਵਿਚ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਜਗ੍ਹਾ ਲੈਣਗੇ ਅਤੇ ਉਨ੍ਹਾਂ ਨੂੰ ਨਾਮ ਦਾਨ ਦੇਣ ਦਾ ਅਧਿਕਾਰ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਬਲਾਸਟ, ਹਿਲ ਗਿਆ ਪੂਰਾ ਇਲਾਕਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ (ਵੀਡੀਓ)
NEXT STORY