ਚੰਡੀਗੜ੍ਹ - ਪੰਜਾਬ-ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣਾਂ ਲਈ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣਾਂ 30 ਜਨਵਰੀ ਨੂੰ ਹੋਣਗੀਆਂ। ਡੀਸੀ ਨਿਸ਼ਾਂਤ ਯਾਦਵ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਸੀ। ਡੀਸੀ ਨਿਸ਼ਾਂਤ ਕੁਮਾਰ ਯਾਦਵ ਵੱਲੋਂ 7 ਜਨਵਰੀ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਤਹਿਤ 20 ਜਨਵਰੀ ਨੂੰ ਨਾਮਜ਼ਦਗੀਆਂ ਅਤੇ 24 ਜਨਵਰੀ ਨੂੰ ਨਿਗਮ ਹਾਊਸ ਦੀ ਮੀਟਿੰਗ ਵਿੱਚ ਵੋਟਾਂ ਪੈਣੀਆਂ ਸਨ। ਪਹਿਲਾਂ ਇਹ ਚੋਣ 29 ਜਨਵਰੀ ਤੋਂ ਬਾਅਦ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਪਰ ਹੁਣ ਨਵੀਂ ਖ਼ਬਰ ਦੇ ਮੁਤਾਬਕ ਨਗਰ ਨਿਗਮ ਚੋਣਾਂ ਨੂੰ 30 ਜਨਵਰੀ ਨੂੰ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।
PSPCL ਦਾ JE ਹੋਇਆ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
NEXT STORY