ਜਲੰਧਰ (ਜਤਿੰਦਰ, ਭਾਰਦਵਾਜ)- ਜਲੰਧਰ ਵਿਚ ਸਾਬਕਾ ਐੱਮ.ਪੀ. ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ਦੇ ਮਾਮਲੇ ਵਿਚ ਵੱਡਾ ਮੋੜ ਆਇਆ ਹੈ। ਦਰਅਸਲ ਐਡੀਸ਼ਨਲ ਸੈਸ਼ਨ ਜੱਜ ਡਾ. ਦੀਪਤੀ ਗੁਪਤਾ ਨੇ ਸਥਾਨਕ ਮਾਡਲ ਟਾਊਨ ਵਿਖੇ ਸੜਕ ਹਾਦਸੇ ਵਿਚ ਸਾਬਕਾ ਸੰਸਦ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦੀ ਮੌਤ ਹੋ ਜਾਣ ਦੇ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਕਰੇਟਾ ਚਾਲਕ ਗੁਰਸ਼ਰਨ ਸਿੰਘ ਉਰਫ਼ ਪ੍ਰਿੰਸ ਅਤੇ ਵਿਸ਼ੂ ਕਪੂਰ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ ਕਰਨ ਦਾ ਹੁਕਮ ਸੁਣਾਇਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵਧਾਈ ਸੁਰੱਖਿਆ, 1300 ਪੁਲਸ ਮੁਲਾਜ਼ਮ ਤਾਇਨਾਤ, ਜਾਣੋ ਕੀ ਰਹੀ ਵਜ੍ਹਾ
ਜ਼ਿਕਰਯੋਗ ਹੈ ਕਿ 13 ਸਤੰਬਰ ਦੀ ਰਾਤ ਨੂੰ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਦੀ ਮਾਡਲ ਟਾਊਨ ਵਿਖੇ ਮਾਤਾ ਰਾਣੀ ਚੌਂਕ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਕੇਪੀ ਦੀ ਸ਼ਿਕਾਇਤ ਦੇ ਆਧਾਰ 'ਤੇ ਕ੍ਰੇਟਾ ਗੱਡੀ ਦੇ ਮਾਲਕ ਪ੍ਰਿੰਸ ਅਤੇ ਗ੍ਰੈਂਡ ਵਿਟਾਰਾ ਮਾਲਕ ਵਿਸ਼ੂ ਵਿਰੁੱਧ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਕਤਲ ਨਾ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਥੇ ਇਹ ਵੀ ਦੱਸ ਦੇਈਏ ਕਿ ਕ੍ਰੇਟਾ ਗੱਡੀ ਦਾ ਮਾਲਕ ਪ੍ਰਿੰਸ ਪੁਲਸ ਦੀ ਗ੍ਰਿਫ਼ਤ 'ਚੋਂ ਫਰਾਰ ਚੱਲ ਰਿਹਾ ਹੈ। ਆਪਣੇ ਬਿਆਨ ਵਿੱਚ ਮੋਹਿੰਦਰ ਕੇਪੀ ਨੇ ਕਿਹਾ ਕਿ ਉਹ ਅਤੇ ਉਸ ਦਾ ਪੁੱਤਰ ਵੱਖ-ਵੱਖ ਵਾਹਨਾਂ ਵਿੱਚ ਘਰ ਵਾਪਸ ਆ ਰਹੇ ਸਨ। ਰਸਤੇ ਵਿੱਚ ਗ੍ਰੈਂਡ ਵਿਟਾਰਾ ਅਤੇ ਕ੍ਰੇਟਾ ਰਿਚੀ ਦੀ ਫਾਰਚੂਨਰ ਨਾਲ ਟਕਰਾ ਗਏ, ਜਿਸ ਕਾਰਨ ਰਿੱਚੀ ਕੇਪੀ ਮੌਤ ਹੋ ਗਈ ।
ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਚੁੰਨੀ ਮਾਜਰਾ ਵਿਖੇ ਅੱਗ ਲੱਗਣ ਕਾਰਨ ਕਿਸਾਨ ਦੀਆਂ 5 ਮੱਜਾਂ ਦੀ ਮੌਤ
NEXT STORY