ਲੁਧਿਆਣਾ (ਹਿਤੇਸ਼) : ਬਿਜਲੀ ਦੇ ਨਵੇਂ ਕੁਨੈਕਸ਼ਨ ਜਾਰੀ ਹੋਣ ਦੇ ਅੰਕੜਿਆਂ ਨਾਲ ਮਹਾਂਨਗਰ 'ਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ਦਾ ਸੱਚ ਸਾਹਮਣੇ ਆ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਨੂੰ ਭੇਜੀ ਸ਼ਿਕਾਇਤ 'ਚ ਰੋਹਿਤ ਸੱਭਰਵਾਲ ਨੇ ਆਰ. ਟੀ. ਆਈ. ਐਕਟ ਦੇ ਤਹਿਤ ਹਾਸਲ ਕੀਤੀ ਗਈ ਜਾਣਕਾਰੀ ਨੂੰ ਆਧਾਰ ਬਣਾਇਆ ਹੈ, ਜਿਸ ਦੇ ਮੁਤਾਬਕ ਪਿਛਲੇ ਇਕ ਸਾਲ ਦੌਰਾਨ ਜਿੰਨੇ ਬਿਜਲੀ ਦੇ ਕੁਨੈਕਸ਼ਨ ਜਾਰੀ ਕੀਤੇ ਹਨ, ਉਸ ਦੇ ਮੁਕਾਬਲੇ ਨਗਰ ਨਿਗਮ ਵੱਲੋਂ ਨਕਸ਼ੇ ਪਾਸ ਕਰਨ ਜਾਂ ਬਿਨਾ ਮਨਜ਼ੂਰੀ ਦੇ ਬਣ ਰਹੀਆਂ ਇਮਾਰਤਾਂ ਦੇ ਚਲਾਨ ਕੱਟਣ ਦਾ ਅੰਕੜਾ ਕਾਫੀ ਘੱਟ ਹੈ, ਜਿਸ ਨਾਲ ਇਮਾਰਤੀ ਸ਼ਾਖਾ ਦੇ ਅਧਿਕਾਰੀਆਂ ਦੀ ਮਿਲੀ-ਭੁਗਤ ਨਾਲ ਵੱਡੇ ਪੱਧਰ 'ਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ ਦਾ ਖੁਲਾਸਾ ਹੋ ਗਿਆ ਹੈ।
ਇਸ ਗੋਰਖਧੰਦੇ ਕਾਰਨ ਨਗਰ ਨਿਗਮ ਦੇ ਮਾਲੀਏ ਨੂੰ ਕਰੋੜਾਂ ਦਾ ਨੁਕਸਾਨ ਹੋਣ ਦੀ ਸ਼ੱਕ ਜ਼ਾਹਰ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਬਿਜਲੀ ਦੇ ਕੁਨੈਕਸ਼ਨਾਂ ਦੀ ਰਿਪੋਰਟ ਦੇ ਅਧਾਰ 'ਤੇ ਚੈਕਿੰਗ ਕਰਵਾਉਣ ਦਾ ਸੁਝਾਅ ਦਿੱਤਾ ਗਿਆ ਹੈ, ਜਿਸ ਦੌਰਾਨ ਸਾਹਮਣੇ ਆਉਣ ਵਾਲੀਆਂ ਨਾਜਾਇਜ਼ ਉਸਾਰੀਆਂ ਤੋਂ ਜ਼ੁਰਮਾਨੇ ਦੀ ਵਸੂਲੀ ਕਰਨ ਸਮੇਤ ਪਹਿਲਾਂ ਕਾਰਵਾਈ ਨਾ ਕਰਨ ਦੇ ਦੋਸ਼ 'ਚ ਇਮਾਰਤੀ ਸ਼ਾਖਾ ਦੇ ਅਧਿਕਾਰੀਆਂ ਖਿਲਾਫ ਐਕਸ਼ਨ ਲੈਣ ਦੀ ਮੰਗ ਕੀਤੀ ਗਈ ਹੈ।
ਧਰਨੇ 'ਤੇ ਬੈਠੇ ਭੜਕੇ ਲੋਕ, ਟੈਂਕੀ 'ਤੇ ਚੜ੍ਹ ਸਰਕਾਰ ਨੂੰ ਦਿੱਤੀ ਚਿਤਾਵਨੀ
NEXT STORY