ਗੁਰਦਾਸਪੁਰ (ਹਰਮਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਿਤ 5 ਹੋਰ ਸੇਵਾਵਾਂ ਅਤੇ ਡਰਾਈਵਿੰਗ ਲਾਇਸੈਂਸ ਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਿਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ 'ਚ ਮੁਹੱਈਆ ਕਰਾਈਆਂ ਹਨ। ਇਨ੍ਹਾਂ ਸੇਵਾਵਾਂ ਵਿਚ 15 ਸੇਵਾਵਾਂ ਡਰਾਈਵਿੰਗ ਲਾਇਸੈਂਸ ਨਾਲ ਸਬੰਧਿਤ ਅਤੇ 12 ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਿਤ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਘਪਲਾ: 340 ਜਾਅਲੀ NOCs ਮਾਮਲੇ ’ਚ ਦੋ ਹੋਰ ਅਧਿਕਾਰੀ ਸਸਪੈਂਡ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ 'ਤੇ, ਰਪਟਾਂ ਦੇ ਦਾਖ਼ਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਿਤ), ਫ਼ਰਦ ਬਦਰ ਲਈ ਬੇਨਤੀ (ਰਿਕਾਰਡ ਵਿੱਚ ਸੁਧਾਰ), ਡਿਜੀਟਲ ਤੌਰ 'ਤੇ ਦਸਤਖ਼ਤ ਕੀਤੀ ਫ਼ਰਦ ਲਈ ਬੇਨਤੀ ਅਤੇ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ 15 ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਿਤ 12 ਸੇਵਾਵਾਂ ਸੇਵਾ ਕੇਂਦਰਾਂ ਤੋਂ ਮਿਲਣਗੀਆਂ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਨਾਲ ਸਬੰਧਿਤ ਸੇਵਾਵਾਂ ਵਿੱਚ ਲਰਨਰ ਲਾਇਸੰਸ ਨਾਲ ਸਬੰਧਿਤ ਸੇਵਾਵਾਂ, ਜਿਵੇਂ ਕਿ ਨਵੀਂ ਅਰਜ਼ੀ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਡੁਪਲੀਕੇਟ ਲਰਨਰ ਲਾਇਸੰਸ ਤੋਂ ਇਲਾਵਾ ਡਰਾਈਵਿੰਗ ਲਾਇਸੰਸ ਨਾਲ ਸਬੰਧਿਤ ਸੇਵਾਵਾਂ ਜਿਵੇਂ ਕਿ ਡੁਪਲੀਕੇਟ ਲਾਇਸੰਸ, ਨਵਿਆਉਣ ਸਬੰਧੀ (ਜਿੱਥੇ ਟੈੱਸਟ ਟਰੈਕ ਜਾਣ ਦੀ ਜ਼ਰੂਰਤ ਨਹੀਂ), ਰਿਪਲੇਸਮੈਂਟ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਜਨਮ ਮਿਤੀ ਦੀ ਦਰੁਸਤੀ, ਡਰਾਈਵਿੰਗ ਲਾਇਸੰਸ ਐਕਸਟ੍ਰੈਕਟ ਪ੍ਰੀਵੀਜ਼ਨਿੰਗ, ਲਾਇਸੰਸ ਸਰੈਂਡਰ, ਪਬਲਿਕ ਸਰਵਿਸ ਵਹੀਕਲ ਦਾ ਬੈਜ, ਕੰਡਕਟਰ ਲਾਇਸੰਸ ਦਾ ਨਵੀਨੀਕਰਨ, ਲਰਨਰ ਲਾਇਸੰਸ ਦੀ ਮਿਆਦ ਵਿੱਚ ਵਾਧਾ ਆਦਿ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ, 31 ਜੁਲਾਈ ਤੋਂ ਪਹਿਲਾਂ ਕਰਾ ਲਓ ਕੰਮ
ਆਰ ਸੀ ਨਾਲ ਸਬੰਧਿਤ ਸੇਵਾਵਾਂ ਵਿੱਚ ਡੁਪਲੀਕੇਟ ਆਰ.ਸੀ, ਗੈਰ-ਵਪਾਰਕ ਵਾਹਨ ਦੀ ਮਾਲਕੀ ਤਬਦੀਲੀ, ਹਾਇਰ ਪਰਚੇਜ਼ ਦੀ ਨਿਰੰਤਰਤਾ (ਮਾਲਕੀ ਤਬਦੀਲੀ/ਨਾਮ ਤਬਦੀਲੀ ਦੀ ਸੂਰਤ ਵਿੱਚ), ਹਾਇਰ ਪਰਚੇਜ਼ ਐਗਰੀਮੈਂਟ ਦੀ ਇੰਨਡੋਰਸਮੈਂਟ, ਵਪਾਰਕ ਵਾਹਨਾਂ ਦਾ ਫਿਟਨੈੱਸ ਸਰਟੀਫਿਕੇਟ (ਭਾਰੇ/ ਮੀਡੀਅਮ/ਤਿੰਨ ਪਹੀਆ/ ਚਾਰ ਪਹੀਆ/ਐੱਲ.ਐੱਮ.ਵੀ), ਵਧੀਕ ਲਾਈਫ਼ ਟਾਈਮ ਟੈਕਸ ਦੀ ਅਦਾਇਗੀ (ਮਾਲਕੀ ਤਬਦੀਲੀ ਦੀ ਸੂਰਤ ਵਿੱਚ), ਆਰ.ਸੀ. ਦੇ ਵੇਰਵੇ ਦੇਖਣੇ, ਆਰ.ਸੀ. ਲਈ ਐਨ.ਓ.ਸੀ, ਟਰਾਂਸਪੋਰਟ ਸੇਵਾਵਾਂ ਦੇ ਰਿਕਾਰਡ ਵਿਚ ਮੋਬਾਈਲ ਨੰਬਰ ਦਾ ਅੱਪਡੇਟ, ਆਰ.ਸੀ. ਵਿਚ ਪਤੇ ਦੀ ਤਬਦੀਲੀ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ, ਉਹ ਫ਼ੋਨ ਨੰਬਰ 1076 ਡਾਇਲ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਡੋਰ ਸਟੈਪ ਡਿਲਿਵਰੀ ਪ੍ਰਾਪਤ ਕਰ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਨਾਮਜ਼ਦ
NEXT STORY