ਚੰਡੀਗੜ੍ਹ : ਪੰਜਾਬ ਦਾ ਮੌਸਮ ਕਾਫੀ ਬਦਲ ਗਿਆ ਹੈ। ਦਿਨ ਵੇਲੇ ਜਿੱਥੇ ਧੁੱਪ ਨਾਲ ਹਲਕੀ ਗਰਮੀ ਮਹਿਸੂਸ ਹੁੰਦੀ ਹੈ, ਉੱਥੇ ਹੀ ਸਵੇਰੇ ਅਤੇ ਸ਼ਾਮ ਵੇਲੇ ਠੰਡ ਦਾ ਅਹਿਸਾਸ ਹੋਣ ਲੱਗ ਪਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ ਲਈ ਮੌਸਮ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਦੀਵਾਲੀ 'ਤੇ ਮਤਲਬ ਕਿ 8 ਨਵੰਬਰ ਨੂੰ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ। ਵਿਭਾਗ ਦੇ ਮੁਤਾਬਕ ਇਕ ਪੱਛਮੀ ਗੜਬੜੀ 10 ਨਵੰਬਰ ਤੋਂ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ ਆਉਣ ਵਾਲੇ 5 ਦਿਨਾਂ ਲਈ ਪੰਜਾਬ 'ਚ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ। ਇਸ ਤੋਂ ਬਾਅਦ ਸੂਬੇ ਦੇ ਕਈ ਇਲਾਕਿਆਂ 'ਚ ਹਲਕੀ ਬਾਰਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਦਾ PGI 'ਚ ਹੋ ਰਿਹਾ ਪੋਸਟਮਾਰਟਮ, ਪੜ੍ਹੋ ਕੀ ਰਿਹਾ ਦੇਰੀ ਦਾ ਕਾਰਨ (ਵੀਡੀਓ)
ਮੌਸਮ ਵਿਭਾਗ ਦੇ ਮੁਤਾਬਕ ਅਗਲੇ 3 ਦਿਨਾਂ ਦੌਰਾਨ ਪੰਜਾਬ ਦੇ ਕੁੱਝ ਇਲਾਕਿਆਂ 'ਚ ਰਾਤ ਅਤੇ ਸਵੇਰ ਦੇ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਵੀ ਸੰਭਾਵਨਾ ਹੈ। ਪਹਾੜਾਂ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ ਸਵੇਰ ਅਤੇ ਸ਼ਾਮ ਨੂੰ ਠੰਡ ਮਹਿਸੂਸ ਕਰਵਾਉਣਗੀਆਂ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ
ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਰੂਪਨਗਰ ਅਤੇ ਲੁਧਿਆਣਾ 'ਚ ਵੱਧ ਤੋਂ ਵੱਧ ਤਾਪਮਾਨ 28 ਤੋਂ 30 ਡਿਗਰੀ ਸੈਲਸੀਅਸ ਅਤੇ ਉੱਤਰੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ 'ਚ 28 ਤੋਂ 30 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਰਵਿੰਦਰ ਝੋਟਾ ਦਾ PGI 'ਚ ਹੋ ਰਿਹਾ ਪੋਸਟਮਾਰਟਮ, ਪੜ੍ਹੋ ਕੀ ਰਿਹਾ ਦੇਰੀ ਦਾ ਕਾਰਨ (ਵੀਡੀਓ)
NEXT STORY