ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ 14 ਅਪ੍ਰੈਲ ਤੱਕ ਮੌਸਮ ਸਾਫ਼ ਰਹਿਣ ਦੇ ਆਸਾਰ ਹਨ ਅਤੇ ਮੀਂਹ ਦਾ ਕੋਈ ਅਲਰਟ ਨਹੀਂ ਹੈ। ਮੌਸਮ ਵਿਭਾਗ ਵਲੋਂ 14 ਅਪ੍ਰੈਲ ਤੱਕ ਸੂਬੇ 'ਚ ਮੀਂਹ ਜਾਂ ਗਰਜ-ਤੂਫ਼ਾਨ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੌਸਮ ਜ਼ਿਆਦਾਤਰ ਸੁੱਕਾ ਰਹੇਗਾ। ਅਗਲੇ 24 ਘੰਟਿਆਂ 'ਚ ਕੋਈ ਵੱਡਾ ਬਦਲਾਅ ਨਹੀਂ ਆਵੇਗਾ ਪਰ ਇਸ ਤੋਂ ਬਾਅਦ ਅਗਲੇ 4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 'ਚ 5 ਤੋਂ 7 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਭਰ ਦੀਆਂ ਤਹਿਸੀਲਾਂ ਰਹਿਣਗੀਆਂ ਬੰਦ! ਪਟਵਾਰੀਆਂ ਨੇ ਦਿੱਤੀ ਵੱਡੀ ਚਿਤਾਵਨੀ
ਇਸ ਵੇਲੇ ਤਾਪਮਾਨ ਆਮ ਨਾਲੋਂ ਕਰੀਬ 7.2 ਡਿਗਰੀ ਘੱਟ ਹੈ। ਹੁਸ਼ਿਆਰਪੁਰ 'ਚ ਵੱਧ ਤੋਂ ਵੱਧ ਤਾਪਮਾਨ 22.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਮੁਤਾਬਕ ਅੱਜ ਸੂਬੇ ਦੇ 22 ਜ਼ਿਲ੍ਹਿਆਂ 'ਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬੀ ਹੋ ਜਾਣ ਸਾਵਧਾਨ! ਅਗਲੇ 3 ਘੰਟਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਚਿਤਾਵਨੀ
ਇਨ੍ਹਾਂ 'ਚ ਪਠਾਨਕੋਟ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਇਸਦੇ ਨਾਲ ਹੀ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਸਮੇਤ ਹੋਰ ਕਈ ਜ਼ਿਲ੍ਹਿਆਂ ਵਿੱਚ ਵੀ ਛਿਟਪੁੱਟ ਬਾਰਸ਼ ਹੋਣ ਦੀ ਸੰਭਾਵਨਾ ਹੈ ਪਰ ਇਸ ਤੋਂ ਬਾਅਦ ਸੂਬੇ ਦਾ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਭਰ ਦੀਆਂ ਤਹਿਸੀਲਾਂ ਰਹਿਣਗੀਆਂ ਬੰਦ! ਪਟਵਾਰੀਆਂ ਨੇ ਦਿੱਤੀ ਵੱਡੀ ਚਿਤਾਵਨੀ
NEXT STORY