ਲੁਧਿਆਣਾ : ਪੰਜਾਬ 'ਚ ਮਾਨਸੂਨ ਦੀ ਵਿਦਾਈ ਤੋਂ ਬਾਅਦ ਤਾਪਮਾਨ ਵੱਧਣ ਲੱਗਾ ਹੈ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੇ ਮਾਹਰਾਂ ਦਾ ਕਹਿਣਾ ਹੈ ਕਿ ਇਸ ਵਾਰ ਠੰਡ ਦੇਰ ਨਾਲ ਪਵੇਗੀ। ਮਾਹਰਾਂ ਦਾ ਕਹਿਣਾ ਹੈ ਕਿ ਮਾਨਸੂਨ ਦੀ ਵਿਦਾਈ ਤੋਂ ਬਾਅਦ ਵੀ ਤਾਪਮਾਨ 'ਚ ਗਿਰਾਵਟ ਨਹੀਂ ਆ ਰਹੀ ਹੈ ਅਤੇ ਠੰਡ ਲਿਆਉਣ ਵਾਲੀਆਂ ਹਵਾਵਾਂ ਅਜੇ ਤੱਕ ਸੈੱਟ ਨਹੀਂ ਹੋ ਸਕੀਆਂ ਹਨ। ਮੌਸਮ ਵਿਭਾਗ ਦੇ ਮੁਤਾਬਕ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਹੁੰਮਸ ਵਾਲੀ ਗਰਮੀ ਜਾਰੀ ਰਹਿ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਤਿਉਹਾਰੀ ਸੀਜ਼ਨ 'ਚ ਪਾਵਰਕਾਮ ਨੇ ਦਿੱਤਾ ਵੱਡਾ ਝਟਕਾ
ਇਸ ਲਈ ਠੰਡੀਆਂ ਹਵਾਵਾਂ ਲਿਆਉਣ ਵਾਲੀਆਂ ਹਵਾਵਾਂ ਅਕਤੂਬਰ ਦੇ ਦੂਜੇ ਹਫ਼ਤੇ ਸੈੱਟ ਹੋਣਗੀਆਂ ਅਤੇ ਮੌਸਮ ਥੋੜ੍ਹਾ-ਥੋੜ੍ਹਾ ਠੰਡਾ ਹੋਣਾ ਸ਼ੁਰੂ ਹੋ ਜਾਵੇਗਾ ਪਰ ਇਸ ਸਮੇਂ ਦੌਰਾਨ ਵੀ ਸਿਰਫ ਰਾਤ ਵੇਲੇ ਲੋਕਾਂ ਨੂੰ ਠੰਡ ਦਾ ਅਹਿਸਾਸ ਹੋਵੇਗਾ, ਜਦੋਂ ਕਿ ਦਿਨ ਵੇਲੇ ਗਰਮੀ ਹੀ ਰਹੇਗੀ। ਇਸ ਲਈ ਲੋਕਾਂ ਨੂੰ ਜਲਦੀ ਰਜਾਈਆਂ ਅਤੇ ਕੰਬਲ ਕੱਢਣ ਦੀ ਲੋੜ ਨਹੀਂ ਪਵੇਗੀ। ਮੌਸਮ ਮਾਹਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਦੌਰਾਨ ਸੂਬੇ 'ਚ ਠੰਡੀਆਂ ਹਵਾਵਾਂ ਲਿਆਉਣ ਲਈ ਉੱਤਰ-ਪੱਛਮੀ ਅਤੇ ਉੱਤਰੀ ਹਵਾਵਾਂ ਕੰਮ ਕਰਦੀਆਂ ਹਨ ਪਰ ਇਸ ਸਾਲ ਪੂਰਬੀ ਹਵਾਵਾਂ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ : ਘਰ 'ਚ ਬੰਬ ਤਿਆਰ ਕਰ ਰਿਹਾ ਸੀ ਗੁਰਪ੍ਰੀਤ! ਜੀਦਾ ਧਮਾਕਾ ਮਾਮਲੇ 'ਚ ਹੁਣ ਤੱਕ ਦੀ ਵੱਡੀ ਖ਼ਬਰ
ਇਸ ਲਈ ਪੰਜਾਬ ਸਣੇ ਪੂਰੇ ਦੇਸ਼ 'ਚ ਇਸ ਵਾਰ ਠੰਡ ਲੇਟ ਹੀ ਪਵੇਗੀ। ਮੌਸਮ ਵਿਭਾਗ ਦੇ ਮੁਤਾਬਕ 4 ਅਕਤੂਬਰ ਤੱਕ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ 5 ਅਤੇ 6 ਅਕਤੂਬਰ ਨੂੰ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ ਕਿਉਂਕਿ 4 ਅਕਤੂਬਰ ਨੂੰ ਇਕ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ ਬੱਦਲ ਛਾਏ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਤਿਉਹਾਰੀ ਸੀਜ਼ਨ 'ਚ ਪਾਵਰਕਾਮ ਨੇ ਦਿੱਤਾ ਵੱਡਾ ਝਟਕਾ
NEXT STORY